300 ਲੋਕ ਕਰ ਸਕਣਗੇ ਇਨਡੋਰ ਮੀਟਿੰਗਾਂ
- ਰੈਲੀਆਂ ’ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ
(ਸੱਚ ਕਹੂੰ ਨਿਊਜ) ਨਵੀਂ ਦਿੱਲੀ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਅਤੇ ਮੀਟਿੰਗਾਂ ‘ਤੇ ਪਾਬੰਦੀ ਜਾਰੀ ਰਹੇਗੀ। ਕੋਰੋਨਾ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਪਾਬੰਦੀ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ, 300 ਲੋਕਾਂ ਜਾਂ ਹਾਲ ਦੀ ਸਮਰੱਥਾ ਦੇ 50% ਨੂੰ ਪਾਰਟੀਆਂ ਦੀਆਂ ਅੰਦਰੂਨੀ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਗਈ ਹੈ।
Election Commission further bans poll rallies & roadshows in poll-bound states till 22nd January pic.twitter.com/xXdqPNdKmo
— ANI (@ANI) January 15, 2022
ਕਮਿਸ਼ਨ ਨੇ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਰੈਲੀਆਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਅੱਜ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਉਨ੍ਹਾਂ ਰੈਲੀਆਂ ’ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ ਦਿੱਤੀ ਹੈ। ਚੋਣ ਕਮਿਸ਼ਨ ਨੇ ਪਾਰਟੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਰਾਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਨਿਯਮਾਂ ਅਤੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ..
ਮੁੱਖ ਮੰਤਰੀ ਚੰਨੀ ਨੇ ਚੋਣ ਕਮਿਸ਼ਨ ਤੋਂ ਕੀਤੀ ਚੋਣਾਂ ਦੀ ਤਾਰੀਕ ਅੱਗੇ ਕਰਨ ਦੀ ਮੰਗ
14 ਫਰਵਰੀ ਦੀ ਥਾਂ 20 ਫਰਵਰੀ ਨੂੰ ਕਰਵਾਈਆਂ ਜਾਣ ਚੋਣਾਂ
- ਕਿਹਾ, ਸ੍ਰੀ ਗੁਰੂ ਰਵੀਦਾਸ ਮਾਹਾਰਾਜ ਜੀ ਦੀ ਜੈਅੰਤੀ ਦਿੱਤਾ ਹਵਾਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ 14 ਫਰਵਰੀ ਨੂੰ ਵੋਟਾਂ ਪਾਉਣ ਦੀ ਤਾਰੀਕ ਭਾਵੇਂ ਐਲਾਨ ਦਿੱਤੀ ਗਈ ਹੈ। ਪਰ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ (Election Commission) ਤੋਂ ਪੰਜਾਬ ਚੋਣਾਂ ਦੀ ਤਾਰੀਕ ਅੱਗੇ ਕਰਨ ਲਈ ਕਿਹਾ ਹੈ। ਕਿਉਂਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੈਅੰਤੀ ਹੈ।
ਇਸ ਮੌਕੇ ’ਤੇ ਵੱਡੀ ਗਿਣਤੀ ’ਚ ਸ਼ਰਧਾਲੂ ਗੁਰੂ ਜੀ ਦੀ ਪਵਿੱਤਰ ਜਨਮ ਭੂਮੀ ਉਤਰ ਪ੍ਰਦੇਸ਼ ਦੇ ਬਨਾਰਸ ’ਚ ਜਾਂਦੇ ਹਨ। ਪੰਜਾਬ ’ਚ ਕਰੀਬ 32 ਫੀਸਦੀ ਅਨੁਸੂਚਿਤ ਜਾਤੀ ਭਾਈਚਾਰਾ ਹੈ। 10 ਤੋਂ 16 ਫਰਵਰੀ ਦਰਮਿਆਨ ਜਿਆਦਾਤਰ ਲੋਕ ਉੱਤਰ ਪ੍ਰਦੇਸ਼ ’ਚ ਹੋਣਗੇ। ਇਸ ਵਜ੍ਹਾ ਕਾਰਨ ਉਹ ਚੋਣਾਂ ਦੌਰਾਨ ਵੋਟਾਂ ਨਹੀਂ ਪਾ ਸਕਣਗੇ। ਇਸ ਲਈ ਵੋਟਾਂ ਦੀ ਤਾਰੀਕ ਅੱਗੇ ਕੀਤੀ ਜਾਵੇ ਤਾਂ ਜੋ ਸੂਬਾ ਦੇ ਹਰ ਵੋਟਰ ਵੋਟਾਂ ਪਾ ਸਕੇ।
ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਵੀ ਕਰ ਚੁੱਕੇ ਹਨ ਅਪੀਲ
ਇਸ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਵੀ ਇਹ ਮੰਗ ਕਰ ਚੁੱਕੀ ਹੈ। ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿਾ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੀ 645ਵੀਂ ਜੈਅੰਤੀ ਮਨਾਈ ਜਾਵੇਗੀ। ਹਰ ਸਾਲ ਵਾਂਗ ਇਸ ਵਾਰ ਵੀ ਵੱਡੀ ਗਿਣਤੀ ’ਚ ਸ਼ਰਧਾਲੂ 13-14 ਫਰਵਰੀ ਨੂੰ ਪੰਜਾਬ ਤੋਂ ਗੁਰੂ ਜੀ ਦੀ ਪਵਿੱਤਰ ਜਨਮ ਭੂਮੀ ’ਤੇ ਨਤਮਸਤਕ ਹੋਣਗੇ। ਜਿਸ ਕਾਰਨ ਜਿਆਦਾਤਰ ਲੋਕ ਵੋਟ ਪਾਉਣ ਤੋਂ ਵਾਂਝੇ ਰਹਿ ਜਾਣਗੇ। ਇਸ ਲਈ ਵੋਟਾਂ ਦੀ ਤਾਰੀਕ ਅੱਗੇ ਕੀਤੀ ਜਾਵੇ।
ਪੰਜਾਬ ’ਚ ਜਾਣੋ ਕਦੋਂ ਪੈਣਗੀਆਂ ਵੋਟਾਂ
- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ।
- ਚੋਣਾਂ ਲਈ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ।
- 28 ਜਨਵਰੀ ਤੱਕ ਦਾਖਲਾ ਲੈ ਸਕਣਗੇ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ।
- 31 ਜਨਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
- ਚੋਣ ਨਤੀਜੇ 10 ਮਾਰਚ ਨੂੰ ਆਉਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ