ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News Kisan News: ਕ...

    Kisan News: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ

    Kisan News
    Kisan News: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ

    (ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 8.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2024 ਦੌਰਾਨ ਝੋਨੇ (ਜ਼ੀਰੀ) ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। Kisan News

    ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ਉਤੇ ਕਾਲਾ ਪੈ ਜਾਂਦਾ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ।

    ਇਹ ਵੀ ਪੜ੍ਹੋ: ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ

    ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।

    ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 19 ਨਵੰਬਰ 2024 ਤੱਕ ਲਾਗੂ ਰਹਿਣਗੇ। Kisan News

    LEAVE A REPLY

    Please enter your comment!
    Please enter your name here