ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਜਲੰਧਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅੰਕੁਰ ਗੁਪਤਾ ਨੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਗੁਪਤਾ ਨੇ ਮੰਗਲਵਾਰ ਨੂੰ ਹੁਕਮ ਜਾਰੀ ਕਰਦਿਆਂ ਵਿਆਹ ਦੀਆਂ ਪਾਰਟੀਆਂ ਅਤੇ ਹੋਰ ਇਕੱਠਾਂ ਵਾਲੇ ਸਥਾਨਾਂ ’ਤੇ ਜਨਤਕ, ਧਾਰਮਿਕ ਸਥਾਨਾਂ, ਮੈਰਿਜ਼ ਪੈਲੇਸਾਂ, ਹੋਟਲਾਂ, ਹਾਲਾਂ ਆਦਿ ’ਤੇ ਕਿਸੇ ਵੀ ਵਿਅਕਤੀ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। (Social Media)
ਇਹ ਵੀ ਪੜ੍ਹੋ : ਬੱਸ ਅੱਡੇ ‘ਚ ਜਗ੍ਹਾ ਅਲਾਟ ਹੋਣ ‘ਤੇ ਈ-ਰਿਕਸ਼ਾ ਵਾਲੇ ਬਾਗੋ-ਬਾਗ਼
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਨਹੀਂ ਕਰੇਗਾ ਅਤੇ ਹਿੰਸਾ/ਲੜਾਈ ਦੀ ਵਡਿਆਈ ਕਰਨ ਵਾਲੇ ਗੀਤ ਗਾਉਣਾ ਅਤੇ ਹਥਿਆਰਾਂ ਨਾਲ ਫੋਟੋਆਂ ਖਿੱਚਣਾ ਜਾਂ ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵਟਸਐਪ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨ ਦੀ ਸਖ਼ਤ ਮਨਾਹੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 31 ਦਸੰਬਰ 2023 ਤੱਕ ਲਾਗੂ ਰਹੇਗਾ। (Social Media)














