ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਘਾਤਕ ਅਸਲਾ/ਹਥਿਆਰ ਚੁੱਕਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟੇਰਟ
Faridkot Ban Order: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ ਅਤੇ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਪੱਤਰ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਨੂੰ ਕਾਇਮ ਰੱਖਣ/ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਵਿੱਚ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਅਸਲਾ/ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਹੀ ਨਾਲ ਹੋਵੇ, ਚੁੱਕਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ: Punjab News: ਭਾਜਪਾ-ਕਾਂਗਰਸ ਦੇ ਦੋਸ਼ਾਂ ਨੂੰ ਕੇਂਦਰ ਨੇ ਨਕਾਰਿਆ, ਹੜ੍ਹ ‘ਮਾਨ’ ਮੇਡ ਨਹੀਂ, ਸਗੋਂ ਕੁਦਰਤੀ ਆਫ਼ਤ
ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ-2025 ਦੀਆਂ ਚੋਣਾਂ ਮਿਤੀ 14 ਦਸਬੰਰ 2025 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿਹਾ ਸਕੱਤਰ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ/ਕੈਰੀ ਕਰਨ ਤੋਂ ਰੋਕਣਾ ਅਤਿ ਜ਼ਰੂਰੀ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਇਸ ਸਭ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।














