ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Banega Action...

    Banega Action Day: ਬਨੇਗਾ ਵਲੰਟੀਅਰਜ਼ ਵੱਲੋਂ ‘ਬਨੇਗਾ ਐਕਸ਼ਨ ਡੇ’ ‘ਤੇ ਸਭ ਲਈ ਰੁਜ਼ਗਾਰ ਦੀ ਗਾਰੰਟੀ ਦਾ ਕਾਨੂੰਨ ਪਾਸ ਕਰਵਾਉਣ ਲਈ ਐਕਸ਼ਨ

    Banega-Action-Day
    Banega Action Day: ਬਨੇਗਾ ਵਲੰਟੀਅਰਜ਼ ਵੱਲੋਂ ‘ਬਨੇਗਾ ਐਕਸ਼ਨ ਡੇ’ 'ਤੇ ਸਭ ਲਈ ਰੁਜ਼ਗਾਰ ਦੀ ਗਾਰੰਟੀ ਦਾ ਕਾਨੂੰਨ ਪਾਸ ਕਰਵਾਉਣ ਲਈ ਐਕਸ਼ਨ

    ਰੁਜ਼ਗਾਰ ਦੀ ਗਾਰੰਟੀ ਦਾ ਕਾਨੂੰਨ ਬਣਨ ਨਾਲ ਹੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦੈ:  ਚਮੇਲੀ, ਡੱਗੋ ਰੋਮਾਣਾ

    Banega Action Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ 90 ਘੰਟੇ ਕੰਮ ਹਫਤੇ ਦੀ ਤਜਵੀਜ਼ ਖਿਲਾਫ ਅਤੇ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਦੀ ਪ੍ਰਾਪਤੀ ਲਈ ਇੱਥੇ ਬਨੇਗਾ ਵਲੰਟੀਅਰਜ਼ ਵੱਲੋਂ “ਬਨੇਗਾ ਐਕਸ਼ਨ ਡੇ” ’ਤੇ ਪ੍ਰਦਰਸ਼ਨ ਕੀਤਾ ਗਿਆ।

    ਇਸ ਪ੍ਰਦਰਸ਼ਨ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਚਮੇਲੀ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਡੱਗੋ ਰੋਮਾਣਾ ਨੇ ਕੀਤੀ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਾਥੀ ਚਰਨਜੀਤ ਚਮੇਲੀ ਅਤੇ ਕੁਲਵਿੰਦਰ ਡੱਗੋ ਰੋਮਾਣਾ ਨੇ ਕਿਹਾ ਕਿ ਮੌਜੂਦਾ ਕੇਂਦਰ ਦੀ ਸਰਕਾਰ ਅਤੇ ਦੇਸ਼ ਦੇ ਪੂੰਜੀਪਤੀਆਂ ਵੱਲੋਂ 12 ਘੰਟੇ ਕਾਨੂੰਨੀ ਕੰਮ ਦਿਹਾੜੀ ਅਤੇ 90 ਘੰਟੇ ਦਾ ਹਫਤਾ ਨੀਤੀਆਂ ਲਾਗੂ ਕਰਨ ਦੀਆਂ ਤਜਵੀਜ਼ਾਂ ਲਿਆ ਕੇ ਦੇਸ਼ ਦੀ ਜਵਾਨੀ ਨੂੰ ਘੋਰ ਨਿਰਾਸ਼ਾ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਵੱਲ ਧੱਕਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਤਜਵੀਜ ਦੇ ਲਾਗੂ ਹੋਣ ਨਾਲ ਕੰਮ ’ਤੇ ਲੱਗੇ ਕਾਮਿਆਂ ਦਾ ਕੰਮ ਬੋਝ ਖਤਰਨਾਕ ਹੱਦ ਤੱਕ ਵੱਧ ਜਾਵੇਗਾ ਅਤੇ ਦੂਜੇ ਪਾਸੇ ਐਤਵਾਰ ਦੀ ਛੁੱਟੀ ਵੀ ਖ਼ਤਮ ਹੋ ਜਾਵੇਗੀ,ਜੋ ਕਿ ਦੇਸ਼ ਅਤੇ ਕਿਰਤੀਆਂ ਵਿਰੋਧੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

    ਇਹ ਵੀ ਪੜ੍ਹੋ: Asha Workers News: ਆਸ਼ਾ ਵਰਕਰਜ਼ ਦਾ ਇੱਕ ਵਫਦ ਸਿਹਤ ਮੰਤਰੀ ਬਲਵੀਰ ਸਿੰਘ ਨੂੰ ਮਿਲਿਆ

    ਆਗੂਆਂ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਪੰਜਾਬ ਸੂਬੇ ਅੰਦਰ ਲਗਾਤਾਰ ਵੱਧ ਰਹੇ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤਾ ਜਾ ਰਿਹਾ ਹੈ, ਪ੍ਰੰਤੂ ਉਸ ਦਿਨ ਨਤੀਜੇ ਫਲਦਾਇਕ ਮਿਲਣੇ ਸਾਬਤ ਨਹੀਂ ਹੋ ਰਹੇ। ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਸੂਬੇ ਅੰਦਰੋਂ ਮੁਕੰਮਲ ਤੌਰ ’ਤੇ ਨਸ਼ਿਆਂ ਦੀ ਜੜ੍ਹ ਨੂੰ ਪੁੱਟਣਾ ਹੈ ਤਾਂ ਸਭ ਲਈ ਰੁਜ਼ਗਾਰ ਦੀ ਗਾਰੰਟੀ ਕਰਨੀ ਹੋਵੇਗੀ, ਜਿਸ ਨਾਲ ਨੌਜਵਾਨ ਗਲਤ ਅਲਾਮਤਾਂ ਵਾਲੇ ਪਾਸੇ ਜਾਣ ਤੋਂ ਖੁਦ ਬਾ ਖੁਦ ਰੁਕ ਜਾਵੇਗਾ। ਰੁਜ਼ਗਾਰ ਦੀ ਗਰੰਟੀ ਕਰਨ ਨਾਲ ਹੀ ਦੇਸ਼ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਮੁਕੰਮਲ ਤੌਰ ’ਤੇ ਕੱਢਿਆ ਜਾ ਸਕਦਾ ਹੈ।

    ਉਹਨਾਂ ਕਿਹਾ ਕਿ ਬਨੇਗਾ ਪ੍ਰਾਪਤੀ ਮੁਹਿੰਮ ਵੱਲੋਂ ਹਰ ਇੱਕ ਲਈ ਰੁਜ਼ਗਾਰ ਦੀ ਗਾਰੰਟੀ ਕਰਦੇ ਬਨੇਗਾ ਭਾਵ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਨੂੰ ਪਾਰਲੀਮੈਂਟ ਵਿਚੋਂ ਪਾਸ ਕਰਵਾਉਣ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਜੋ ਜਿੱਤ ਪ੍ਰਾਪਤੀ ਤੱਕ ਜਾਰੀ ਰਹੇਗਾ। ਇਸ ਬਨੇਗਾ ਪ੍ਰਦਰਸ਼ਨ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਚਮੇਲੀ, ਜਸਵਿੰਦਰ ਡੱਗੋ ਰੋਮਾਣਾ, ਮੋਹਿਤ ਫਰੀਦਕੋਟ ਅਤੇ ਸਾਗਰ ਸਿੰਘ ਆਦਿ ਆਗੂ ਹਾਜ਼ਰ ਸਨ। Banega Action Day