ਬੈਂਕ ਦੇ ਸੁਰੱਖਿਆ ਗਾਰਡ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬੈਂਕ ਦੇ ਸੁਰੱਖਿਆ ਗਾਰਡ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਲੁਧਿਆਣਾ। ਇਕ ਪ੍ਰਾਈਵੇਟ ਬੈਂਕ ’ਚ ਕੰਮ ਕਰਨ ਵਾਲੇ ਸਕਿਓਰਿਟੀ ਗਾਰਡ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਭਾਈਵਾਲਾ ਚੌਕ ਸਥਿਤ ਇੱਕ ਪ੍ਰਾਈਵੇਟ ਬੈਂਕ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਕਿਓਰਿਟੀ ਗਾਰਡ ਵੱਲੋਂ ਬਾਥਰੂਮ ’ਚ ਜਾ ਕੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ। ਮਿ੍ਰਤਕ ਗਾਰਡ ਦੀ ਪਛਾਣ ਭੁਪਿੰਦਰ ਸਿੰਘ (40) ਵਜੋਂ ਹੋਈ ਹੈ। ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਬੈਂਕ ਦੇ ਕਰਮਚਾਰੀ ਨੇ ਪੁਲਿਸ ਨੂੰ ਕਾਲ ਕੀਤੀ, ਜਿਸ ਤੋਂ ਬਾਅਦ ਪੁਲਸ ਮੌਕੇ ’ਤੇ ਪੁੱਜੀ। ਮਾਮਲੇ ਦੀ ਜਾਂਚ ਕਰਨ ’ਤੇ ਅਧਿਕਾਰੀਆਂ ਨੇ ਦੱਸਿਆ ਕਿ ਭੁਪਿੰਦਰ ਸਿੰਘ ਨੇ ਖੁਦ ਨੂੰ ਬੈਂਕ ਦੇ ਅੰਦਰ ਸਥਿਤ ਬਾਥਰੂਮ ’ਚ ਜਾ ਕੇ ਗੋਲੀ ਮਾਰੀ ਹੈ। ਲਹੂ-ਲੁਹਾਨ ਹਾਲਤ ’ਚ ਭੁਪਿੰਦਰ ਦਾ ਸਰੀਰ ਬਾਥਰੂਮ ’ਚ ਜ਼ਮੀਨ ’ਤੇ ਪਿਆ ਹੋਇਆ ਸੀ।

ਪੁਲਿਸ ਨੂੰ ਮਿ੍ਰਤਕ ਦੀ ਲਾਸ਼ ਦੇ ਕੋਲ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਕਿਹੜੇ ਕਾਰਨਾਂ ਤੋਂ ਦੁਖੀ ਹੋ ਕੇ ਭੁਪਿੰਦਰ ਨੇ ਖੁਦ ਨੂੰ ਗੋਲੀ ਮਾਰੀ ਹੈ, ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ। ਉੱਥੇ ਜਿਸ ਸਮੇਂ ਘਟਨਾ ਵਾਪਰੀ ਬੈਂਕ ਦੇ ਅੰਦਰ 3 ਕਰਮਚਾਰੀ ਕੰਮ ਕਰ ਰਹੇ ਸਨ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਭੁਪਿੰਦਰ ਸਿੰਘ ਲਗਭਗ 2 ਮਹੀਨੇ ਤੋਂ ਉਕਤ ਪ੍ਰਾਈਵੇਟ ਬੈਂਕ ’ਚ ਕੰਮ ਕਰ ਰਿਹਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ