ਸਕੂਲ ‘ਚ Manish Sisodia ਦੇ ਸਮਰੱਥਨ ‘ਚ ਬੈਨਰ, FIR ਦਰਜ

Manish Sisodia

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਸਮਰਥਨ ਵਿੱਚ ਫਲੈਕਸ ਬੈਨਰ ਲਗਾਉਣ ਦੇ ਦੋਸ਼ ਵਿੱਚ ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਵਿੱਚ ਇੱਕ ਸਰਕਾਰੀ ਸਕੂਲ ਦੀ ਸਕੂਲ ਪ੍ਰਬੰਧਨ ਕਮੇਟੀ ਦੇ ਕਨਵੀਨਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।

ਪੁਲਿਸ ਨੇ ਇੱਕ ਨਾਗਰਿਕ ਦੀਵਾਕਰ ਪਾਂਡੇ ਦੀ ਸ਼ਿਕਾਇਤ ਦੇ ਆਧਾਰ ‘ਤੇ ਦਿੱਲੀ ਡੈਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ-2007 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸਕੂਲ ਦੇ ਗੇਟ ‘ਤੇ ਕੁਝ ਡੈਸਕ ਲਾਏ ਗਏ ਸਨ ਅਤੇ ਪ੍ਰਵੇਸ਼ ਦੁਆਰ ‘ਤੇ ਸਿਸੋਦੀਆ ਦਾ ਸਮਰਥਨ ਕਰਨ ਵਾਲਾ ਇਕ ਫਲੈਕਸ ਬੈਨਰ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ : ਕੰਵਰਦੀਪ ਕੌਰ ਹੋਣਗੇ ਚੰਡੀਗੜ੍ਹ ਦੇ ਨਵੇਂ SSP

Manish Sisodia

ਅਜਿਹਾ ਕਰਕੇ ਸਕੂਲ ਦੀ ਜਾਇਦਾਦ ਦੀ ਦੁਰਵਰਤੋਂ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਪ੍ਰਚਾਰ ਲਈ ਵਰਤਿਆ ਗਿਆ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਕਥਿਤ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਕੁਝ ਕਾਰਕੁਨ ਵਿਦਿਆਰਥੀਆਂ ਨੂੰ ਸਿਸੋਦੀਆ ਦੇ ਹੱਕ ਵਿਚ ਲਿਖਣ ਲਈ ਕਹਿ ਰਹੇ ਹਨ। ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਇਸ ਵੀਡੀਓ ਬਾਰੇ ਟਵੀਟ ਕੀਤਾ, ‘ਹਾਂ, ਇਹ ਸਾਡੇ ਨੋਟਿਸ ਵਿੱਚ ਹੈ ਅਤੇ ਮੈਂ ਪਹਿਲਾਂ ਹੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਮੀਦ ਹੈ ਕਿ ਉਹ ਕਾਰਵਾਈ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।