ਬਰਨਾਲਾ ‘ਚ ਅਕਾਲੀ ਦਲ ਨੇ ਕਾਂਗਰਸ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

Barnala, Akali Dal, Slammed, Effigy, Congress, Shouted, Slogans

ਬਰਨਾਲਾ, ਜੀਵਨ ਰਾਮਗੜ

ਬੇਅਦਬੀ ਮਾਮਲੇ ਨੂੰ ਲੈ ਕੇ ਕਾਂਗਰਸ ਸਰਕਾਰ ਵੱਲੋਂ ਸ੍ਰੋਮਣੀ ਅਕਾਲੀ ਦਲ ਖਿਲਾਫ਼ ਕੀਤੇ ਜਾ ਰਹੇ ਪ੍ਰਚਾਰ ਨੂੰ ਲੈ ਕੇ ਅਕਾਲੀ ਦਲ ਵੱਲੋਂ ਸੂਬੇ ਭਰ ‘ਚ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਗਏ। ਜਿਸ ਤਹਿਤ ਅੱਜ ਬਰਨਾਲਾ ਵਿਖੇ ਵੀ ਸ੍ਰੋਮਣੀ ਅਕਾਲੀ ਦਲ ਬ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਬਲਜੀਤ ਸਿੰਘ ਦਾਦੂ ਤੇ ਜਸਟਿਸ ਰਣਜੀਤ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੰਤਾ ਨੇ ਕਿਹਾ ਕਿ ਅਕਾਲੀ ਦਲ ਅਸਲ ‘ਚ ਸਿੱਖ ਕਮਿਊਨਿਟੀ ਦੀ ਸੁਚੱਜੀ ਅਗਵਾਈ ਕਰਨ ਵਾਲੀ ਇੱਕੋ ਇੱਕ ਪਾਰਟੀ ਹੈ ਜਿਸ ਕਾਰਨ ਕਾਂਗਰਸ ‘ਚ ਬੁਖਲਾਹਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ‘ਚ ਭਾਈਮਾਰੂ ਜੰਗ ਛੇੜਨਾਂ ਚਾਹੁੰਦੀ ਹੈ ਅਤੇ ਕੋਝੀ ਸਾਜਿਸ਼ ਤਹਿਤ ਕਾਂਗਰਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦੇ ਰਾਜ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਂਗਰਸੀ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਾ ਹੈ ਅਤੇ ਇਸਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਾਰਵਾਈ ਤੋਂ ਖਫ਼ਾ ਹੋ ਕੇ ਅੱਜ ਸਮੁੱਚਾ ਅਕਾਲੀ ਦਲ ਕਾਂਗਰਸ ਸਰਕਾਰ ਤੇ ਉਸਦੇ ਪੁਰਜ਼ੇ ਜਸਟਿਸ ਰਣਜੀਤ ਸਿੰਘ ਤੇ ਅਖੌਤੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ।

ਸਹਿਰੀ ਪ੍ਰਧਾਨ ਰੰਮੀ ਢਿੱਲੋਂ, ਆਈਟੀ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ, ਐਸ ਸੀ ਵਿੰਗ ਦੇ ਪ੍ਰਧਾਨ ਧਰਮ ਸਿੰਘ ਫੌਜੀ, ਬੀਸੀ ਵਿੰਗ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਾਡੀ, ਮਹਿੰਦਰਪਾਲ ਸਿੰਘ ਪੱਖੋ, ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਇਸਤਰੀ ਅਕਾਲੀ ਦਲ ਦੇ ਸਹਿਰੀ ਪ੍ਰਧਾਨ ਪਰਮਜੀਤ ਕੌਰ ਰੰਧਾਵਾ, ਦਿਹਾਤੀ ਪ੍ਰਧਾਨ ਜਸਵਿੰਦਰ ਕੌਰ ਠੁੱਲ੍ਹੇਵਾਲ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਜਟਾਣਾਂ, ਗੁਰਚਰਨ ਕਲੇਰ, ਸੋਨੀ ਜਾਗਲ, ਨਿਹਾਲ ਸਿੰਘ ਉਪਲੀ,ਬੱਬੂ ਉਪਲੀ, ਕਰਮਜੀਤ ਸਿੰਘ, ਪਰਮਜੀਤ ਸਿੰਘ ਢਿੱਲੋਂ, ਹਰਪਾਲਇੰਦਰ ਰਾਹੀ, ਜਰਨੈਲ ਭੋਤਨਾ, ਸੋਨੀ ਸੰਘੇੜਾ, ਹਰਚਰਨ ਸਿੰਘ, ਸੁਰਜੀਤ ਮਠਾੜੂ, ਹਰਭਜਨ ਸਿੰਘ, ਰਿੰਪੀ ਵਰਮਾ, ਰੁਪਿੰਦਰ ਸੰਧੂ, ਸੁਖਪਾਲ ਰੁਪਾਣਾਂ, ਰਣਜੋਧ ਸਿੰਘ, ਬਾਡੂ ਨੰਗਲ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।