ਸਾਡੇ ਨਾਲ ਸ਼ਾਮਲ

Follow us

15.4 C
Chandigarh
Thursday, February 12, 2026
More
    Home Breaking News ਬਰਨਾਲਾ ਦੀ ਕੁੜ...

    ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

    Canada News

    ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ (Canada News)

    (ਸੱਚ ਕਹੂੰ ਨਿਊਜ਼) ਬਰਨਾਲਾ। ਜ਼ਿਲ੍ਹਾ ਬਰਨਾਲਾ ਦੀ ਕੁੜੀ ਦੀ ਕੈਨੇਡਾ (Canada News )’ਚ ਮੌਤ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਆਪਣੇ ਸੁਫਨੇ ਪੂਰੇ ਕਰਨ ਲਈ ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਪਰ ਕੀ ਪਤਾ ਸੀ ਉਸ ਦੀ ਮੌਤ ਕੈਨੇਡਾ ’ਚ ਹੋਵੇਗੀ। ਲੜਕੀ ਦੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਦੀ ਰੋ-ਰੋ ਕੇ ਬੁਰਾ ਹਾਲ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

    ਲੜਕੀ ਦੇ ਪਿਓ ਅਨੁਸਾਰ, ਦੋਸਤਾਂ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਪਿਆਂ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਵਤਨ ਲਿਆਉਣ ਲਈ ਮੱਦਦ ਕੀਤੀ ਜਾਵੇ। (Canada News)

    LEAVE A REPLY

    Please enter your comment!
    Please enter your name here