ਕੱਚੇ ਮੁਲਾਜ਼ਮਾਂ ਵੱਲੋਂ ਬਰਨਾਲਾ-ਸੰਗਰੂਰ ਰੋਡ ਜਾਮ, ਸਰਕਾਰ ਵਿਰੁੱਧ ਨਾਅਰੇਬਾਜ਼ੀ

Raw Employees

‘ਚੜ੍ਹ ਰਿਹਾ ਨਵਾਂ ਸਾਲ ਸਾਡੇ ਲਈ ਸੰਘਰਸ਼ ਭਰਿਆ ਹੀ ਹੋਵੇਗਾ ‘

(ਜਸਵੀਰ ਸਿੰਘ ਗਹਿਲ) ਬਰਨਾਲਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵੱਲੋਂ ਇੱਥੇ ਨਾਨਕਸਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਰਨਾਲਾ-ਸੰਗਰੂਰ ਰੋਡ ’ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੇ ਡੀਸੀ ਦਫ਼ਤਰ ਤੋਂ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਹ ਭਰਪੂਰ ਨਾਆਰੇਬਾਜ਼ੀ ਕੀਤੀ।

ਇਸ ਦੌਰਾਨ ਜੱਥੇਬੰਦੀ ਦੇ ਸੂਬਾ ਆਗੂ ਜਗਰੂਪ ਸਿੰਘ ਤੇ ਰਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਨੇ ਡੀਸੀ ਦਫ਼ਤਰ ਬਰਨਾਲਾ ਵਿਖੇ ਪਿਛਲੇ ਲੰਮੇ ਸਮੇਂ ਕੰਮ ਕਰਦੀਆਂ ਵੱਖ ਵੱਖ ਵਿਭਾਗਾਂ ਦੀਆਂ ਮਹਿਲਾਵਾਂ ਨੂੰ ਫਾਰਗ ਕਰਨ ਦੀਆਂ ਪੂਰੀਆਂ ਤਿਆਰੀਆਂ ਵਿੱਢ ਰੱਖੀਆਂ ਹਨ। ਜਿਨ੍ਹਾਂ ਨੂੰ ਭਲਕੇ 31 ਦਸੰਬਰ ਨੂੰ ਪੱਕੇ ਤੌਰ ’ਤੇ ਘਰ ਨੂੰ ਤੌਰ ਦਿੱਤਾ ਜਾਵੇਗਾ। ਜਿਸ ਨਾਲ ਉਹਨਾਂ ਵੱਲੋਂ ਪਿਛਲੇ ਸਮੇਂ ਚ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਗਈਆਂ ਸੇਵਾਵਾਂ ਬੇਕਾਰ ਤੇ ਉਹ ਬੇਰੁਜ਼ਗਾਰ ਹੋ ਜਾਣਗੀਆਂ।

ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ (Raw Employees) ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜਿਸ ਤੋਂ ਇਹ ਹੁਣ ਭੱਜ ਰਹੀ ਹੈ। ਆਗੂਆਂ ਕਿਹਾ ਕਿ ਚੜ੍ਹ ਰਿਹਾ ਨਵਾਂ ਸਾਲ ਉਹਨਾਂ ਲਈ ਸੰਘਰਸ਼ ਭਰਿਆ ਹੀ ਹੋਵੇਗਾ। ਆਗੂਆਂ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਸਮਾਂ ਪ੍ਰਸ਼ਾਸਨ ਖੁਦ ਮੌਕੇ ਤੇ ਪਹੁੰਚ ਕੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੇ ਉਹਨਾਂ ਸਮਾਂ ਉਹ ਰੋਡ ਨੂੰ ਜਾਮ ਰੱਖਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ