ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Barnala Youth...

    Barnala Youth Suicide: ਦਰਦਨਾਕ ਹਾਦਸਾ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

    Barnala Youth Suicide
    Barnala Youth Suicide: ਦਰਦਨਾਕ ਹਾਦਸਾ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

    ਕੈਨੇਡਾ ਜਾਣਾ ਚਾਹੁੰਦਾ ਸੀ ਦਿਲਪ੍ਰੀਤ

    • ਘਰ ’ਚ ਰੱਖੀ ਬੰਦੂਕ ਨਾਲ ਆਪਣੇ ਆਪ ਨੂੰ ਉਡਾਇਆ

    Barnala Youth Suicide: ਬਰਨਾਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਰਨਾਲਾ ’ਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਬਰਨਾਲਾ ਦੇ ਸੁਖਪੁਰਾ ਪਿੰਡ ’ਚ ਵਾਪਰੀ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ। ਦਿਲਪ੍ਰੀਤ ਕੈਨੇਡਾ ਜਾਣਾ ਚਾਹੁੰਦਾ ਸੀ। ਉਸਦੀ ਕੈਨੇਡਾ ਫਾਈਲ ਰੱਦ ਹੋਣ ਤੋਂ ਬਾਅਦ ਉਸਨੇ ਇਹ ਭਿਆਨਕ ਕਦਮ ਚੁੱਕਿਆ। ਮ੍ਰਿਤਕ ਦੀ ਭੈਣ ਕੈਨੇਡਾ ’ਚ ਰਹਿੰਦੀ ਹੈ। ਆਪਣੀ ਭੈਣ ਕੋਲ ਜਾਣ ਲਈ ਦਿਲਪ੍ਰੀਤ ਨੇ ਕੈਨੇਡਾ ਲਈ ਅਰਜ਼ੀ ਵੀ ਦਿੱਤੀ ਸੀ, ਜੋ ਰੱਦ ਹੋ ਗਈ। ਇਸ ਤੋਂ ਬਾਅਦ ਉਹ ਡਿਪਰੈਸ਼ਨ ’ਚ ਚਲਾ ਗਿਆ। ਐਤਵਾਰ ਨੂੰ ਦਿਲਪ੍ਰੀਤ ਨੇ ਘਰ ’ਚ ਰੱਖੀ 12 ਬੋਰ ਦੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। Barnala Youth Suicide

    ਇਹ ਖਬਰ ਵੀ ਪੜ੍ਹੋ : Punjab: ਕਰਜ਼ੇ ’ਚ ਦੱਬੇ ਪਰਿਵਾਰਾਂ ਨੂੰ CM ਮਾਨ ਦਾ ਤੋਹਫਾ, ਮਿਲੀ ਵੱਡੀ ਰਾਹਤ

    ਸੁਖਪੁਰਾ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਨੇ ਕਿਹਾ ਕਿ ਦਿਲਪ੍ਰੀਤ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਨੇ ਕੈਨੇਡਾ ਲਈ ਅਰਜ਼ੀ ਦਿੱਤੀ ਸੀ, ਜੋ ਰੱਦ ਹੋ ਗਈ, ਜਿਸ ਕਾਰਨ ਨੌਜਵਾਨ ਮੁਸੀਬਤ ’ਚ ਸੀ। ਇਸੇ ਕਰਕੇ ਨੌਜਵਾਨ ਨੇ ਇਹ ਕਦਮ ਚੁੱਕਿਆ। ਘਟਨਾ ਤੋਂ ਪਹਿਲਾਂ ਉਹ ਆਪਣੀ ਮਾਂ ਨਾਲ ਘਰੇਲੂ ਸਾਰਾ ਕੰਮ ਕਰਵਾਇਆ ਤੇ ਫਿਰ ਆਪਣੀ ਦਾਦੀ ਦੀਆਂ ਅੱਖਾਂ ’ਚ ਦਵਾਈ ਵੀ ਪਾਈ ਸੀ। ਇਸ ਤੋਂ ਬਾਅਦ, ਉਸਨੇ ਕਮਰੇ ’ਚ ਜਾ ਕੇ ਘਰ ’ਚ ਰੱਖੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਹੈ। Barnala Youth Suicide

    ਸ਼ਹਿਣਾ ਥਾਣੇ ਦੇ ਐਸਐਚਓ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਤੇ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ’ਚ ਰੱਖ ਦਿੱਤਾ। ਲਾਸ਼ ਦੇ ਨੇੜੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਦਿਲਪ੍ਰੀਤ ਦੇ ਮਾਪਿਆਂ ਨੇ ਦੱਸਿਆ ਕਿ ਦਿਲਪ੍ਰੀਤ ਨੇ ਕੈਨੇਡਾ ਜਾਣ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਦਿਲਪ੍ਰੀਤ ਉਦੋਂ ਤੋਂ ਹੀ ਡਿਪਰੈਸ਼ਨ ਵਿੱਚ ਸੀ। ਫਾਈਲ ਰੱਦ ਹੋਣ ਤੋਂ ਬਾਅਦ, ਪਰਿਵਾਰਕ ਮੈਂਬਰ ਉਸਨੂੰ ਪੰਜਾਬ ’ਚ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਹਿ ਰਹੇ ਸਨ। ਪਰਿਵਾਰ ਕੋਲ ਖੇਤੀ ਲਈ ਕੋਈ ਜ਼ਮੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਉਸਦੀ ਦਾਦੀ ਤੇ ਮਾਂ ਘਰ ’ਚ ਮੌਜ਼ੂਦ ਸਨ। ਪੁਲਿਸ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਕਰ ਰਹੀ ਹੈ। Barnala Youth Suicide