ਬਰਨਾਲਾ ਦੇ ਸੱਤ ਸਾਲਾ ਬੱਚੇ ਦੀ ਰਿਪੋਰਟ ਕੋਰੋਨਾ ਪਾਜਿਟਿਵ

Corona

3 ਮਰੀਜ਼ ਬਿਮਾਰੀ ਨੂੰ ਮਾਤ ਦੇ ਕੇ ਆਪਣੇ ਘਰ ਪਰਤੇ

ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਦੇ ਇੱਕ ਸੱਤ ਸਾਲਾ ਬੱਚੇ ਦੀ ਰਿਪੋਰਟ ਵੀ ਕੋਰੋਨਾ ਪਾਜਿਟਿਵ ਆਈ ਹੈ। ਇਸ ਦੇ ਨਾਲ ਹੀ 3 ਮਰੀਜ ਸਿਹਤਯਾਬ ਹੋ ਕੇ ਆਪਣੋ- ਆਪਣੇ ਘਰ ਪਰਤ ਚੁੱਕੇ ਹਨ।  ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਹਰੀਗੜ ਦਾ ਇੱਕ ਸੱਤ ਸਾਲਾ ਬੱਚੇ ਦੀ ਰਿਪੋਰਟ ਕੋਰੋਨਾ ਪਾਜਿਟਿਵ ਆਈ ਹੈ ਜੋ ਇਸ ਸਮੇਂ ਡੀਐਮਸੀ ਲੁਧਿਆਣਾ ਵਿਖੇ ਇਲਾਜ਼ ਅਧੀਨ ਹੈ। ਪਤਾ ਲੱਗਾ ਹੈ ਕਿ ਬੱਚੇ ਦੇ ਸਿਰ ‘ਚ ਸੱਟਾਂ ਵੱਜੀਆਂ ਸਨ ਜਿਸ ਕਾਰਨ ਉਸਨੂੰ ਲੁਧਿਆਣਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸਦੇ ਲਏ ਸੈਂਪਲ ਦੀ ਰਿਪੋਰਟ ਕੋਰੋਨਾ ਪਾਜਿਟਿਵ ਆਈ ਹੈ।

Corona

ਇਹ ਵੀ ਜਾਣਕਾਰੀ ਮਿਲੀ ਹੈ ਕਿ 3 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਗਏ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਪਾਜਿਟਿਵ ਮਾਮਲਿਆਂ ਦਾ ਅੰਕੜਾ 85 ਹੈ ਜਦਕਿ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 70 ਹੈ। ਹੁਣ ਤੱਕ 10158 ਲੋਕਾਂ ਦੇ ਸੈਂਪਲ ਲਏ ਗਏ ਸਨ, ਜਿੰਨ੍ਹਾਂ ‘ਚੋਂ 9871 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 202 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here