ਬਰਨਾਵਾ (ਸੱਚ ਕਹੂੰ ਨਿਊਜ਼/ਰਕਮ ਸਿੰਘ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ ਪਵਿੱਤਰ ਅਵਤਾਰ ਦਿਹਾੜੇ ਦਾ ‘ਐੱਮਐੱਸਜੀ ਅਵਤਾਰ ਭੰਡਾਰਾ’ ਅੱਜ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ ਯੂਪੀ ’ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਨਾਮਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਨਾਅਰਾ ਲਾ ਕੇ ਕੀਤੀ। ਉੱਥੇ ਪਵਿੱਤਰ ਭੰਡਾਰੇ ’ਚ ਭਾਰੀ ਗਿਣਤੀ ’ਚ ਸਾਧ-ਸੰਗਤ ਪਹੁੰਚ ਰਹੀ ਹੈ। (Barnava Live)
ਬਰਨਾਵਾ ’ਚ ਪਵਿੱਤਰ MSG ਭੰਡਾਰਾ ਅੱਜ
ਦੱਸ ਦੇਈਏ ਕਿ ਉੱਤਰ-ਪ੍ਰਦੇਸ਼ ਅਤੇ ਉਤਰਾਖੰਡ ਦੇ ਸੇਵਾਦਾਰ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ’ਚ ਪੂਰੀ ਸ਼ਿੱਦਤ ਨਾਲ ਲੱਗੇ ਹੋਏ ਹਨ। ਭੰਡਾਰੇ ਨੂੰ ਲੈ ਕੇ ਪੰਡਾਲ, ਟ੍ਰੈਫਿਕ, ਲੰਗਰ-ਭੋਜਨ ਸਮੇਤ ਵੱਖ-ਵੱਖ ਸਮਿਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਨੇ 25 ਜਨਵਰੀ 1919 ਨੂੰ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ’ਚ ਅਵਤਾਰ ਧਾਰਨ ਕੀਤਾ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਮਾਨਵਤਾ ਭਲਾਈ ਦੇ 161 ਕਾਰਜ਼ ਕਰਕੇ ਮਨਾਉਂਦੀ ਹੈ। ਆਓ ਸੁਣਦੇ ਹਾਂ ਲਾਈਵ ਨਾਮਚਰਚਾ….