ਰਾਜਪਾਲ ਥਾਵਰਚੰਦ ਗਹਿਲੋਤ ਨੇ ਚੁੱਕਾਈ ਸਹੁੰ
ਬੰਗਲੌਰ (ਏਜੰਸੀ)। ਬਸਵਰਾਜ ਬੋਂਮਈ ਨੇ ਅੱਜ ਸਵੇਰੇ 11 ਵਜੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ ਇਸ ਤੋਂ ਪਹਿਲਾਂ ਸੋਮਵਾਰ ਨੂੰ ਵਿਧਾਇਕ ਦਲ ਦੀ ਬੈਠਕ ’ਚ ਆਪਣਾ ਅਸਤੀਫ਼ਾ ਦੇਣ ਵਾਲੇ ਪਹਿਲੇ ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ ਨੇ ਹੀ ਮੰਗਲਵਾਰ ਨੂੰ ਬੋਂਮਈ ਦੇ ਨਾਂਅ ਦਾ ਮਤਾ ਰੱਖਿਆ ਸੀ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਕਰਨਾਟਕ ਰਾਜ ਭਵਨ ਦੇ ਗਲਾਸ ਹਾਊਸ ’ਚ ਰਾਜਪਾਲ ਥਾਵਰਚੰਦ ਗਹਿਲੋਤ ਨੇ ਬੁੱਧਵਾਰ ਸਵੇਰੇ ਉਨ੍ਹਾਂ ਨੂੰ ਅਹੁਦੇ ਦੇ ਗੁਪਤ ਭੇਦਾਂ ਦੀ ਸਹੁੰ ਚੁਕਾਈ ਇਸ ਮੌਕੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਵੀ ਮੌਜ਼ੂਦ ਸਨ ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਕਈ ਕੇਂਦਰੀ ਤੇ ਸੂਬੇ ਦੇ ਸੀਨੀਅਰ ਆਗੂ ਵੀ ਮੌਜ਼ੂਦ ਰਹੇ ਬਸਵਰਾਜ ਬੋਂਮਈ Çਲੰਗਾਯਤ ਭਾਈਚਾਰੇ ਤੋਂ ਆਉਂਦੇ ਹਨ ਇਨ੍ਹਾਂ ਦੇ ਪਿਤਾ ਐਮਆਰ ਬੋਂਮਈ ਵੀ 1988 ’ਚ 281 ਦਿਨਾਂ ਲਈ ਮੁੱਖ ਮੰਤਰੀ ਰਹੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube ‘ਤੇ ਫਾਲੋ ਕਰੋ