Batala  ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦਿੱਤਾ ਜਾਏਗਾ: ਬਾਜਵਾ

tript bajwa Deep lamentation on Dr. Dalip kaur tiwana death

Batala  ਨੂੰ ਭ੍ਰਿਸ਼ਟਾਚਾਰ ਦਾ ਅੱਡਾ ਨਹੀਂ ਬਣਨ ਦਿੱਤਾ ਜਾਏਗਾ: ਬਾਜਵਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ‘ਤੇ ਕੀਤਾ ਹਮਲਾ

ਅਸ਼ਵਨੀ ਚਾਵਲਾ(ਚੰਡੀਗੜ੍ਹ) ਬਟਾਲਾ(Batala ) ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਅਸ਼ਵਨੀ ਸੇਖੜੀ ‘ਤੇ ਹੀ ਤਿੱਖਾ ਹਮਲਾ ਕਰ ਦਿੱਤਾ ਹੈ ਕਿ ਬਟਾਲਾ(Batala ) ਸ਼ਹਿਰ ਨੂੰ ਭ੍ਰਿਸ਼ਟਾਚਾਰ ਦੀ ਭੇਟ ਨਹੀਂ ਚੜ੍ਹਨ ਦਿੱਤਾ ਜਾਏਗਾ ਅਤੇ ਇਸ ਇਤਿਹਾਸਕ ਸ਼ਹਿਰ ਵਿੱਚ ਵਿਕਾਸ ਕਾਰਜ ਬਿਨਾ ਕਮਿਸ਼ਨ ਦੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਰਾ ਚੱਕਰ ਹੀ ਕਮਿਸ਼ਨ ਦਾ ਹੈ ਤਾਂ ਹੀ ਇੰਨੀ ਜਿਆਦਾ ਤਕਲੀਫ਼ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਕਿਸੇ ਦੀ ਵੀ ਪਰਵਾਹ ਨਹੀਂ ਕਰਦੇ ਹਨ ਅਤੇ ਹਮੇਸ਼ਾ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਚੱਲਦੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਬਾਬਾ ਨਾਨਕ ਦੇ ਇਸ ਇਤਿਹਾਸਕ ਵਰ੍ਹੇ ਦੌਰਾਨ ਬਟਾਲਾ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਉਹ ਇਸੇ ਕੰਮ ਵਿੱਚ ਲੱਗੇ ਹੋਏ ਹਨ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਬਟਾਲਾ ਵਿਖੇ ਨਗਰ ਕੌਂਸਲ ਦਾ ਪ੍ਰਧਾਨ ਭਾਜਪਾ ਦਾ ਕਿਵੇਂ ਬਣ ਗਿਆ। 

ਮੀਡੀਆ ਖੁਦ ਜਾ ਕੇ ਦੇਖੇ ਕਿ ਕਿਵੇਂ ਵੋਟਾਂ ਸਮੇਂ ਭਾਜਪਾ ਆਗੂਆਂ ਦੀ ਮੱਦਦ ਕੀਤੀ

ਇਸ ਬਾਰੇ ਵੀ ਮੀਡੀਆ ਖੁਦ ਜਾ ਕੇ ਦੇਖੇ ਕਿ ਕਿਵੇਂ ਵੋਟਾਂ ਸਮੇਂ ਭਾਜਪਾ ਆਗੂਆਂ ਦੀ ਮੱਦਦ ਕੀਤੀ ਗਈ ਸੀ ਅਤੇ ਹੁਣ ਉਸੇ ਭਾਜਪਾ ਪ੍ਰਧਾਨ ਨਾਲ ਮਿਲ ਕੇ ਕਮਿਸ਼ਨ ਅਤੇ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿ ਸਰਕਾਰ ਵੱਲੋਂ ਸਫ਼ਲ ਨਹੀਂ ਹੋਣ ਦਿੱਤਾ ਜਾਏਗਾ। ਤ੍ਰਿਪਤ ਰਾਜਿੰਦਰ ਬਾਜਵਾ ਨੇ ਭ੍ਰਿਸ਼ਟਾਚਾਰ ਕੌਣ ਕਰ ਰਿਹਾ ਹੈ, ਦੇ ਸੁਆਲ ‘ਤੇ ਕਿਹਾ ਕਿ ਇਸ ਬਾਰੇ ਹਰ ਕੋਈ ਜਾਣਦਾ ਹੈ ਕਿ ਕਿਹੜਾ ਵਿਕਾਸ ਕਾਰਜ ਹੋਣ ਤੋਂ ਖੁਸ਼ ਨਹੀਂ ਹੈ ਅਤੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੀ ਜਨਤਾ ਦਾ ਪੱਖ ਵੀ ਹਰ ਕਿਸੇ ਨੂੰ ਦੇਖਣਾ ਚਾਹੀਦਾ ਹੈ ਕਿ ਇਸ ਸਮੇਂ ਬਟਾਲਾ ਦੀ ਜਨਤਾ ਕੀ ਕਹਿ ਰਹੀ ਹੈ।

ਦੂਜੇ ਪਾਸੇ ਅਸ਼ਵਨੀ ਸੇਖੜੀ ਨੇ ਤ੍ਰਿਪਤ ਰਾਜਿੰਦਰ ਬਾਜਵਾ ‘ਤੇ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਵਿੱਚ ਆ ਕੇ ਦਖ਼ਲ ਦੇਣਾ ਕਿਸੇ ਵੀ ਮੰਤਰੀ ਲਈ ਗਲਤ ਹੈ। ਉਨ੍ਹਾਂ ਕਿਹਾ ਕਿ ਤ੍ਰਿਪਤ ਰਾਜਿੰਦਰ ਬਾਜਵਾ ਦਾ ਇਲਾਕਾ ਫਤਿਹਗੜ ਚੂੜੀਆਂ ਹੈ ਫਿਰ ਵੀ ਉਹ ਬਟਾਲਾ ਵਿਖੇ ਦਖਲਅੰਦਾਜ਼ੀ ਕਰਦੇ ਹੋਏ ਵਿਕਾਸ ਕੰਮ ਤੱਕ ਕਰਵਾ ਰਹੇ ਹਨ ਪਰ ਉਨ੍ਹਾਂ ਨੂੰ ਜਾਣਕਾਰੀ ਤੱਕ ਨਹੀਂ ਦਿੱਤੀ ਜਾਂਦੀ ਹੈ, ਜਿਸ ਤੋਂ ਸਾਫ਼ ਹੈ ਕਿ ਕਿਸ ਤਰੀਕੇ ਨਾਲ ਉਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਲਈ ਉਹ ਜਲਦ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲਦੇ ਹੋਏ ਸ਼ਿਕਾਇਤ ਵੀ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।