ਸੱਚ ਕਹੂੰ ਨਿਊਜ਼/ਗੁਰਦਾਸਪੁਰ। ਬਟਾਲਾ ਦੇ ਪਿੰਡ ਵੀਝਵਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇੱਕ ਕਿਸਾਨ ਜਗਵੰਤ ਸਿੰਘ ਨੂੰ ਘਰੋਂ ਬਾਹਰ ਬੁਲਾ ਕੇ ਗੋਲੀਆਂ ਮਾਰ ਦਿੱਤੀਆਂ ਇੰਨਾ ਹੀ ਨਹੀਂ ਗੋਲੀਆਂ ਮਾਰਨ ਤੋਂ ਬਾਅਦ ਵੀ ਹਮਲਾਵਰਾਂ ਨੇ ਕਿਸਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਏ ਦੂਜੇ ਪਾਸੇ ਜਗਵੰਤ ਸਿੰਘ (44) ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਅਤੇ ਕਤਲ ਦੀ ਵਜ੍ਹਾ ਵੀ ਸਪੱਸ਼ਟ ਨਹੀਂ ਹੋ ਰਹੀ ਉਧਰ ਪੁਲਿਸ ਨੇ ਅਣਪਛਾਤੇ ਕਾਤਲਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਕਿਸਾਨ ਜਗਵੰਤ ਸਿੰਘ ਦੇ ਭਰਾ ਨੇ ਦੱਸਿਆ ਕਿ ਦੇਰ ਰਾਤ ਮੋਟਰਸਾਈਕਲ ‘ਤੇ ਸਵਾਰ ਕੁਝ ਲੋਕ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੇ ਘਰ ਦੇ ਬਾਹਰੋਂ ਹੀ ਜਗਵੰਤ ਨੂੰ ਆਵਾਜ਼ ਮਾਰੀ, ਜਿਵੇਂ ਹੀ ਜਗਵੰਤ ਸਿੰਘ ਨੇ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਹਮਲਾਵਰਾਂ ਨੇ ਜਗਵੰਤ ਨੂੰ ਗੋਲੀ ਮਾਰ ਦਿੱਤੀ ਤੇ ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵੀ ਉਸ ‘ਤੇ ਵਾਰ ਕੀਤੇ ਜਗਵੰਤ ਦੀਆਂ ਚੀਕਾਂ ਸੁਣ ਕੇ ਜਦੋਂ ਉਹ ਘਰ ‘ਚੋਂ ਬਾਹਰ ਆਏ ਤਾਂ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਏ ਇਸ ਦੌਰਾਨ ਜਦੋਂ ਪਰਿਵਾਰ ਵੱਲੋਂ ਜਗਵੰਤ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਫਿਲਹਾਲ ਕਤਲ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਪੁਲਿਸ ਵੱਖ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।