ਬਟਾਲਾ (ਸੱਚ ਕਹੂੰ ਨਿਊਜ਼)। Batala News : ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਰੋਜ਼ਾਨਾ ਹੀ ਮਾਰਧਾੜ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਹੀ ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਂਕ ’ਚ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਹੋ ਗਈ। ਅੰਨ੍ਹੇਵਾਹ ਚੱਲੀਆਂ ਗੋਲੀਆਂ ’ਚ ਚਾਰ ਜਣਿਆਂ ਦੀ ਜਾਨ ਚਲੀ ਗਈ ਅਤੇ ਅੱਧੀ ਦਰਜਨ ਵਿਅਕਤੀਆਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ’ਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਸਾਰੇ ਵਿਠਵਾਂ ਵਜੋਂ ਹੋਈ ਹੈ। ਦੋਵਾਂ ਧਿਰਾਂ ਦੇ ਦੋ-ਦੋ ਵਿਅਕਤੀ ਇਸ ਗੋਲੀਬਾਰੀ ’ਚ ਮਾਰੇ ਗਏ ਹਨ।
Read Also : New Criminal Laws: ਨਵੇਂ ਅਪਰਾਧਿਕ ਕਾਨੂੰਨਾਂ ਦਾ ਸਰੂਪ ਤੇ
ਮੌਕੇ ’ਤੇ ਪਹੁੰਚੇ ਡੀਐੱਸਪੀ ਰਾਜੇਸ਼ ਕੁਮਾਰ ਕੱਕੜ ਤੇ ਐੱਸਐੱਚਓ ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਦੌਰਾਨ 100 ਦੇ ਕਰੀਬ ਰੌਂਦ ਫਾਇਰ ਕੀਤੇ ਗਏ ਹਨ। ਜਖਮੀਆਂ ਨੂੰ ਪੁਲਿਸ ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।