ਦਿਵਿਆਂਗਾਂ ਨੂੰ ਇੱਕ ਛੱਤ ਥੱਲੇ ਸਿਹਤ ਸਹੂਲਤਾਂ ਵਾਲਾ Bathinda ਬਣਿਆ ਸੂਬੇ ਦਾ ਪਹਿਲਾ ਜ਼ਿਲ੍ਹਾ

Bathinda

ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਦਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ | Bathinda

ਬਠਿੰਡਾ (ਸੁਖਜੀਤ ਮਾਨ)। ਬਠਿੰਡਾ (Bathinda) ਜ਼ਿਲ੍ਹੇ ਦੇ ਵਸਨੀਕ ਦਿਵਿਆਂਗਾ ਨੂੰ ਸਿਹਤ ਸਹੂਲਤਾਂ ਲਈ ਇਸ ਤੋਂ ਪਹਿਲਾਂ ਕਾਫੀ ਖੱਜਲ ਖੁਆਰ ਹੋਣਾ ਪੈਂਦਾ ਸੀ। ਉਹਨਾਂ ਨੂੰ ਸਿਹਤ ਸਹੂਲਤਾਂ ਪ੍ਰਤੀ ਕੋਈ ਵੱਖਰਾ ਪਲੇਟਫਾਰਮ ਨਹੀਂ ਸੀ। ਹੁਣ ਸਰਕਾਰ ਨੇ ਉਹਨਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਦਿਆਂ ਇੱਕ ਛੱਤ ਥੱਲੇ ਸਿਹਤ ਸਹੂਲਤਾਂ ਦੇਣ ਲਈ ‘ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਸੈਂਟਰ’ ਖੋਲ ਦਿੱਤਾ ਹੈ। ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ ਬਣਾਏ ਗਏ ਸਹਿਯੋਗੀ ਸੈਂਟਰ (ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ) ਦਾ ਉਦਘਾਟਨ ਵਿਧਾਇਕ (ਬਠਿੰਡਾ ਸ਼ਹਿਰੀ) ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਵੱਲੋਂ ਕੀਤਾ ਗਿਆ। ਅਜਿਹਾ ਸੈਂਟਰ ਖੋਲਣ ਵਾਲਾ ਬਠਿੰਡਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੀ ਸ਼ਲਾਘਾ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਇੱਕ ਬਹੁਤ ਹੀ ਅਹਿਮ ਉਪਰਾਲਾ ਹੈ ਜੋ ਦਿਵਿਆਂਗ ਵਿਅਕਤੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੇ ਇੱਥੇ ਸ਼ੁਰੂ ਹੋਣ ਨਾਲ ਸ਼ਹਿਰ ਦੇ ਨਾਲ-ਨਾਲ ਹੋਰਨਾਂ ਗੁਆਂਢੀ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਸਿਹਤ ਸਹੂਲਤਾਂ ਲੈਣ ਲਈ ਵੱਡਾ ਲਾਹਾ ਮਿਲੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸੈਂਟਰ ਹੈ ਜਿੱਥੇ ਦਿਵਿਆਂਗਾਂ ਨੂੰ ਇੱਕ ਛੱਤ ਹੇਠ ਹੀ ਸਾਰੀਆਂ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। (Bathinda)

Bathinda Police : ਬਠਿੰਡਾ ਪੁਲਿਸ ਵੱਲੋਂ 22 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ 2 ਜਣੇ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਸੈਂਟਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਵਟੀ ਅੰਗ ਜਿਵੇਂ ਕਿ ਲੱਤਾਂ, ਬਾਹਾਂ ਆਦਿ ਮੁਫ਼ਤ ’ਚ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਇੱਥੇ ਸਥਾਪਤ ਕੀਤੇ ਗਏ ਅਲਿਮਕੋ ਕੇਂਦਰ ਵਿਖੇ ਵੀ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗਾਂ ਤੋਂ ਇਲਾਵਾ ਕੰਨਾਂ ਦੀ ਮਸ਼ੀਨਾਂ, ਟਰਾਈ ਸਾਈਕਲ, ਵ੍ਹੀਲ ਚੇਅਰ ਤੇ ਇਲੈਕਟਰਿਕ ਸਾਇਕਲ ਆਦਿ ਮੁਫ਼ਤ ਵਿੱਚ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਇੱਥੇ ਦਿਵਿਆਂਗ ਵਿਅਕਤੀਆ ਨਾਲ ਸਬੰਧਤ ਹਰ ਤਰ੍ਹਾਂ ਦੇ ਸਰਟੀਫ਼ਿਕੇਟ ਤੇ ਹੋਰ ਸੁੱਖ ਸਹੂਲਤਾਂ ਵੀ ਮੌਕੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ (ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ) ਅਤੇ ਅਲਿਮਕੋ ਕੇਂਦਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜਸਬੀਰ ਕੌਰ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਐਮਸੀ ਸੁਖਦੀਪ ਸਿੰਘ ਢਿੱਲੋਂ, ਸੁਪਰਡੈਂਟ ਗੁਲਸ਼ਨ ਮਹਿਤਾ, ਡਾ. ਰਵੀ ਕੁਮਾਰ, ਜਗਦੀਸ਼ ਵੜੈਚ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here