ਬਲਾਕ ਪੱਧਰੀ ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ ਸੰਗਤ ਨੇ ਕੀਤੀ ਸ਼ਿਰਕਤ

Bathinda News
ਬਠਿੰਡਾ : ਬਲਾਕ ਪੱਧਰੀ ਨਾਮ ਚਰਚਾ ਵਿਚ ਸ਼ਿਰਕਤ ਕਰਦੀ ਹੋਈ ਸਾਧ ਸੰਗਤ ਅਤੇ ਸੰਬੋਧਨ ਕਰਦਾ ਬੁਲਾਰਾ। ਤਸਵੀਰ : ਸੁਖਨਾਮ

(ਸੁਖਨਾਮ) ਬਠਿੰਡਾ। ਐੱਮ.ਐੱਸ.ਜੀ. ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ, ਮਲੋਟ ਰੋਡ ਵਿਖੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗੁਰੂ ਜੱਸ ਗਾਇਆ। ਗਰਮੀ ਦੀ ਪ੍ਰਵਾਹ ਨਾ ਕਰਦਿਆਂ ਸ਼ਰਧਾ ਭਾਵ ਨਾਲ ਪਹੁੰਚੀ ਵੱਡੀ ਗਿਣਤੀ ਸਾਧ-ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਅਨਮੋਲ ਬਚਨ ਸੁਣਾਏ ਗਏ। Bathinda News

ਇਹ ਵੀ ਪੜ੍ਹੋ: Benefits Of Tea : ਇਸ ਚਾਹ ਨੂੰ ਪੀਣ ਨਾਲ ਚਿਹਰੇ ’ਤੇ ਆਵੇਗਾ ਗਲੋ, ਚਿਹਰੇ ਦੀਆਂ ਦਿੱਕਤਾਂ ਨੂੰ ਝੱਟ ਕਰ ਦੇਵੇਗੀ ਦੂਰ 

ਇਸ ਮੌਕੇ 85 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ ਨੇ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਮਾਨਵਤਾ ਭਲਾਈ ਦੇ 164 ਕਾਰਜ ਕੀਤੇ ਜਾ ਰਹੇ ਹਨ ਜਿਸ ’ਚ ਬਲਾਕ ਬਠਿੰਡਾ ਦੀ ਸਾਧ-ਸੰਗਤ ਹਮੇਸ਼ਾਂ ਹੀ ਅੱਗੇ ਰਹਿੰਦੀ ਹੈ। ਉਨ੍ਹਾਂ ਅੱਗੇ ਤੋਂ ਵੀ ਸਾਧ-ਸੰਗਤ ਨੂੰ ਮਾਨਵਤਾ ਭਲਾਈ ਕੰਮਾਂ ’ਚ ਹੋਰ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਧ-ਸੰਗਤ ਆਪਣੇ ਬੱਚਿਆਂ ਨੂੰ ਵੀ ਵੱਧ ਤੋਂ ਵੱਧ ਮਾਨਵਤਾ ਭਲਾਈ ਕਾਰਜ ਕਰਨ ਲਈ ਪ੍ਰਰਿਤ ਕਰੇ। ਇਸ ਮੌਕੇ ਉਨ੍ਹਾਂ 15 ਅਗਸਤ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਪਵਿੱਤਰ ਅਵਤਾਰ ਦਿਹਾੜੇ ਅਤੇ ਅਜਾਦੀ ਦਿਵਸ ਮੌਕੇ ਲਗਾਏ ਜਾਣ ਵਾਲੇ ਪੌਦਿਆਂ ਲਈ ਹੁਣੇ ਤੋਂ ਵਿਉਂਤਬੰਦੀ ਕਰਨ ਲਈ ਕਿਹਾ ਤਾਂ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾ ਸਕਣ।

Bathinda News
ਬਠਿੰਡਾ: ਬਲਾਕ ਪੱਧਰੀ ਨਾਮ ਚਰਚਾ ਦੌਰਾਨ ਵੱਡੀ ਗਿਣਤੀ ’ਚ ਪਹੁੰਚੀ ਸਾਧ-ਸੰਗਤ।

ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਨਾਮ ਚਰਚਾ ਵਿਚ ਹਾਜ਼ਰੀ ਲਵਾਉਣ ਲਈ ਸਮੂਹ ਸਾਧ ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ ਇਸ ਮੌਕੇ 85 ਮੈਂਬਰ ਪੰਜਾਬ ਗੁਰਦੇਵ ਇੰਸਾਂ, ਰਜਿੰਦਰ ਗੋਇਲ ਇੰਸਾਂ, ਜਸਵਿੰਦਰ ਸਿੰਘ ਕਾਲਾ ਇੰਸਾਂ, 85 ਮੈਂਬਰ ਭੈਣਾਂ ਜਸਵੰਤ ਇੰਸਾਂ, ਵੀਨਾ ਇੰਸਾਂ, ਵੱਖ-ਵੱਖ ਏਰੀਆ ਦੇ ਪ੍ਰੇਮੀ ਸੇਵਕ ਵੀਰ, ਭੈਣਾਂ, ਵੱਖ-ਵੱਖ ਏਰੀਆ ਦੇ 15 ਮੈਂਬਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਅਤੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। Bathinda News

LEAVE A REPLY

Please enter your comment!
Please enter your name here