7 ਫੀਸਦੀ ਨਾਲ ਰਾਮਪੁਰਾ ਹਲਕਾ ਅੱਗੇ (Bathinda District Polled )
(ਸੁਖਜੀਤ ਮਾਨ) ਬਠਿੰਡਾ। ਜਿਲ੍ਹਾ ਬਠਿੰਡਾ ਵਿੱਚ ਅੱਜ ਵਿਧਾਨ ਸਭਾ ਚੋਣਾਂ ਪੈਣ ਦੀ ਸ਼ੁਰੂਆਤ ਸ਼ਾਂਤਮਈ ਢੰਗ ਨਾਲ ਹੋਈ। ਪੋਲਿੰਗ ਦੇ ਪਹਿਲੇ ਰਾਊਂਡ ਵਿੱਚ ਜ਼ਿਲ੍ਹੇ ਭਰ ਦੇ 6 ਹਲਕਿਆਂ ਵਿੱਚ 6.1 ਫੀਸਦੀ ਵੋਟਿੰਗ ਹੋਈ। ਹਾਸਿਲ ਹੋਏ ਵੇਰਵਿਆਂ ਮੁਤਾਬਿਕ ਪਹਿਲੇ ਰਾਊਂਡ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ 5.5 ਫੀਸਦੀ, ਬਠਿੰਡਾ ਦਿਹਾਤੀ ਵਿੱਚ 4.03, ਹਲਕਾ ਰਾਮਪੁਰਾ ਵਿੱਚ 7 ਫੀਸਦੀ, ਹਲਕਾ ਤਲਵੰਡੀ ਸਾਬੋ ਵਿੱਚ 6.95 ਫੀਸਦੀ, ਹਲਕਾ ਭੁੱਚੋ ਮੰਡੀ ਵਿੱਚ 5.03 ਅਤੇ ਹਲਕਾ ਮੌੜ ਵਿੱਚ 6.1 ਫੀਸਦੀ ਵੋਟ ਪੋਲ ਹੋ ਚੁੱਕੀ ਹੈ।
ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ
ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।
ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਇਨਾਂ ਦਸਤਾਵੇਜ਼ਾਂ ਦੀ ਕਰੋ ਵਰਤੋਂ
ਵੋਟਾਂ ’ਚ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ