Bathinda News

Lal Chand Kataruchak: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਠਿੰਡਾ ਅਨਾਜ ਮੰਡੀ ਦਾ ਕੀਤਾ ਦੌਰਾ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦਾ ਅਸਰ ਕਿਸਾਨਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬੱਚਿਆਂ ਸਮੇਤ ਹਰ ਵਰਗ ਦੇ ਲੋਕਾਂ ’ਤੇ ਪੈਂਦਾ ਹੈ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Bathinda Airport News: ਬਠਿੰਡਾ ਤੇ ਦਿੱਲੀ ਹਵਾਈ ਸੇਵਾ ਬਣੀ ਯਾਤਰੀਆਂ ਲਈ ਪਰੇਸ਼ਾਨੀ ਦਾ ਸਬੱਬ

ਬਠਿੰਡਾ ਤੋਂ ਦਿੱਲੀ ਲਈ ਚੱਲ ਰਹੀ ਹਵਾਈ ਸੇਵਾ ਯਾਤਰੀਆਂ ਲਈ ਹੌਲੀ-ਹੌਲੀ ਪਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਨਿਰਧਾਰਤ 5 ਦਿਨਾਂ ’ਚੋਂ ਸਿਰਫ਼ 2 ਦਿਨ ਹੀ ਉਡਾਣ ਚੱਲ ਸਕੀ, ਜਦਕਿ ਬਾਕੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
ਪੰਜਾਬ  ਸੂਬੇ  ਖਾਸ ਖਬਰ 

Ganesh Visarjan Accident: ਗਣੇਸ਼ ਵਿਸਰਜਨ ਦੌਰਾਨ ਨਹਿਰ ’ਚ ਰੁੜ੍ਹੇ ਭੈਣ-ਭਰਾ ਦੀਆਂ ਲਾਸ਼ਾਂ ਮਿਲੀਆਂ

ਗਣਪਤੀ ਵਿਸਰਜਨ ਮੌਕੇ 22 ਸਤੰਬਰ ਨੂੰ ਨਹਿਰ ’ਚ ਡੁੱਬੇ ਸਕੇ ਭੈਣ-ਭਰਾਵਾਂ ਪ੍ਰਿੰਸ (11) ਤੇ ਅੰਜਨਾ (9) ਦੀਆਂ ਲਾਸ਼ਾਂ ਮਿਲ ਗਈਆਂ ਹਨ । ਕਈ ਦਿਨ ਤੱਕ ਲਾਸ਼ਾਂ ਨਾ ਮਿਲਣ ਤੋਂ ਦੁਖੀ ਬੱਚਿਆਂ ਦੇ ਮਾਪਿਆਂ ਵੱਲੋਂ ਧਰਨਾ ਵੀ ਲਾਇਆ ਗਿਆ ਸੀ।
ਪੰਜਾਬ  ਸੂਬੇ  ਖਾਸ ਖਬਰ 

Kisan News: ਦੁੱਨੇਵਾਲਾ ਦਾ ਸੁਖਰਾਜ ਸਿੰਘ 21 ਏਕੜ ਰਕਬੇ ’ਚ ਝੋਨੇ ਦੀ ਪਰਾਲੀ ਦੀ ਬਿਨਾਂ ਅੱਗ ਲਾਏ ਕਰ ਰਿਹਾ ਹੈ ਸੰਭਾਲ

ਜ਼ਿਲ੍ਹਾ ਬਠਿੰਡਾ ਦੇ ਸੰਗਤ ਬਲਾਕ ਹੇਠ ਪੈਂਦੇ ਪਿੰਡ ਦੁੱਨੇਵਾਲਾ ਦਾ ਕਿਸਾਨ ਸੁਖਰਾਜ ਸਿੰਘ 21 ਏਕੜ ਰਕਬੇ ’ਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਉਸ ਦੀ ਸੰਭਾਲ ਕਰ ਰਿਹਾ ਹੈ।  ਪਿਛਲੇ 6-7 ਸਾਲਾਂ ਤੋਂ ਸੁਖਰਾਜ ਸਿੰਘ ਹੈਪੀ ਸੀਡਰ ਅਤੇ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਦਿੰਦਾ ਹੈ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Bathinda News: ਨਸ਼ਿਆਂ ਦੇ ਖਾਤਮੇ ਲਈ ਬਠਿੰਡਾ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈਆਂ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਠਿੰਡਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਵੱਲੋਂ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ
ਪੰਜਾਬ  ਸੂਬੇ  ਖਾਸ ਖਬਰ 

Bathinda News: ਬਠਿੰਡਾ ਦੇ ਜੈ ਸਿੰਘਵਾਲਾ ਪਿੰਡ ’ਚ ਨੌਜਵਾਨ ਦੀ ਲਾਸ਼ ਮਿਲੀ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ

ਬਠਿੰਡਾ ਜ਼ਿਲ੍ਹੇ ਦੇ ਜੈ ਸਿੰਘਵਾਲਾ ਪਿੰਡ ਵਿੱਚ ਬੁੱਧਵਾਰ ਨੂੰ ਇੱਕ ਸੁੰਨਸਾਨ ਥਾਂ ਤੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਮੁਤਾਬਕ ਨੌਜਵਾਨ ਦੇ ਹੱਥ ਵਿੱਚ ਸਰਿੰਜ ਲੱਗੀ ਹੋਈ ਸੀ, ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਖਦਸ਼ਾ
ਪੰਜਾਬ  ਸੂਬੇ  ਖਾਸ ਖਬਰ 

ਪੰਜਾਬ ਦੀ ਸਭ ਤੋਂ ਵੱਡੀ 'ਯੂਥ ਰਨ': 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੌਜਵਾਨ ਪੰਜਾਬ 'ਚੋਂ ਨਸ਼ਿਆਂ ਦਾ ਕੋੜ੍ਹ ਖ਼ਤਮ ਕਰਨ ਲਈ ਅੱਗੇ ਆ ਰਹੇ ਹਨ, ਇਹ ਬਹੁਤ ਉਤਸ਼ਾਹਜਨਕ ਹੈ: ਅਰਵਿੰਦ ਕੇਜਰੀਵਾਲ
ਪੰਜਾਬ  ਸੂਬੇ  ਖਾਸ ਖਬਰ 

Bathinda News: ਤਹਿਸੀਲਦਾਰ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਬੈਠਕ

ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਨੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੈਠਕ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ
ਪੰਜਾਬ  ਖਾਸ ਖਬਰ 

Road Accident: ਬਠਿੰਡਾ-ਮਲੋਟ ਰੋਡ ’ਤੇ ਟਿੱਪਰ ਦੀ ਲਿਫਟ ਹੇਠਾਂ ਆਉਣ ਨਾਲ ਡਰਾਈਵਰ ਦੀ ਮੌਤ

ਬਠਿੰਡਾ-ਮਲੋਟ ਰੋਡ ’ਤੇ ਟਿੱਪਰ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਪੈਟਰੋਲ ਪੰਪ ਨੇੜੇ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਟਿੱਪਰ ਦੀ ਲਿਫਟ ਦੀ ਜਾਂਚ ਕਰਨ ਲਈ ਵਾਹਨ ਦੇ ਹੇਠਾਂ ਗਿਆ ਹੋਇਆ ਸੀ।
ਪੰਜਾਬ  ਖਾਸ ਖਬਰ 

Bathinda Railway Station: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਸੁਰੱਖਿਆ

ਬਠਿੰਡਾ ਰੇਲਵੇ ਸਟੇਸ਼ਨ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਇਸ ਗੰਭੀਰ ਧਮਕੀ ਤੋਂ ਬਾਅਦ, ਰੇਲਵੇ ਪੁਲਿਸ (ਆਰਪੀਐਫ) ਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਨੂੰ ਪੂਰੀ ਤਰ੍ਹਾਂ ਅਲਰਟ ’ਤੇ ਰੱਖਿਆ ਗਿਆ ਹੈ।
ਪੰਜਾਬ  ਖਾਸ ਖਬਰ 

Bathinda News: ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ’ਤੇ ਕੀਤਾ ਜਾਵੇ ਹੱਲ : ਸਹਾਇਕ ਕਮਿਸ਼ਨਰ

ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਵਪਾਰੀ ਵਰਗ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਸਮੇਂ-ਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਹਫ਼ਤਾਵਾਰੀ ਸਮੀਖਿਆ ਬੈਠਕ ਕੀਤੀ ਗਈ। ਇਸ ਮੌਕੇ ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਪੰਜਾਬ 

Bathinda News: ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਐਲਾਨ, ਕੈਬਨਿਟ ਮੰਤਰੀਆਂ ਦੇ ਘਰਾਂ ਵੱਲ ਹੋਵੇਗਾ ਕੂਚ

ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਗਏ ਸਨ, ਪਰ ਇਸ ਦੇ ਬਾਵਜੂਦ ਸਰਕਾਰ ਨੇ ਜਥੇਬੰਦੀ ਨਾਲ ਕੋਈ ਮੀਟਿੰਗ ਨਹੀਂ ਕੀਤੀ।
ਪੰਜਾਬ  ਸੂਬੇ  ਖਾਸ ਖਬਰ