(ਸੁਖਜੀਤ ਮਾਨ) ਬਠਿੰਡਾ। ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਕੀਤੀ ਗਈ ਸਖਤੀ ਤਹਿਤ ਹੁਣ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਵੀ ਜ਼ਬਤ ਕੀਤੀ ਜਾ ਰਹੀ ਹੈ ਇਸੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਦੀ ਕਰੀਬ ਇੱਕ ਕਰੋੜ ਦੀ ਇਮਾਰਤ ਜ਼ਬਤ ਕਰਕੇ ਉੱਥੇ ਨੋਟਿਸ ਲਗਾ ਦਿੱਤਾ ਹੈ। (Drug Trafficker)
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮਸਲਿਆਂ ’ਤੇ ਇਨ੍ਹਾਂ ਆਗੂਆਂ ਨੂੰ ਦੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਥਰਮਲ ਦੇ ਮੁਖੀ ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ ਕਿ ਇੱਕ ਨਸ਼ਾ ਤਸਕਰ ਦੀ ਬੈਂਕ ਕਲੋਨੀ ’ਚ ਸਥਿਤ ਪ੍ਰਾਪਰਟੀ ਨੂੰ ਜ਼ਬਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ’ਚ ਵੀ ਅਜਿਹੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਬਿਲਡਿੰਗ ਮਾਲਕ ਕੋਲੋਂ 50 ਨਸ਼ੀਲੀਆਂ ਦਵਾਈਆਂ ਦੀਆਂ ਬੋਤਲਾਂ ਬਰਾਮਦ ਹੋਈਆਂ ਸੀ, ਜੋ ਹੁਣ ਜ਼ੇਲ੍ਹ ’ਚ ਬੰਦ ਹੈ ਜਿਸ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ, ਉਸ ’ਚ ਉਸਾਰੀ ਦਾ ਕੰਮ ਵੀ ਚੱਲ ਰਿਹਾ ਸੀ।