BBC Documentary ਸਕ੍ਰੀਨਿੰਗ ਨੂੰ ਲੈ ਹੋਇਆ ਵਿਵਾਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ’ਚ ਸਕ੍ਰੀਨਿੰਗ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕਈ ਵਿਦਿਆਰਥੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਡਾਕੂਮੈਂਟਰੀ (BBC Documentary) ‘ਇੰਡੀਆ: ਦਿ ਮੋਦੀ ਕਵੇਸ਼ਵਨ’ ਦੀ ਸਕ੍ਰੀਨਿੰਗ ਲਈ ਵਿਦਿਆਰਥੀ ਇਕੱਠੇ ਹੋਏ ਸਨ। ਇਸ ਦੌਰਾਨ ਜਦੋਂ ਇਸ ਸਬੰਧੀ ਪੁਲਿਸ ਨੂੰ ਪਤਾ ਲੱਗਿਆ ਤਾਂ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਨੂੰ ਝੜਪ ਹੋ ਗਈ। ਵਿਦਿਆਰਥੀਆਂ ਨੇ ਕਿਹਾ ਕਿ ਉਹ ਇਸ ਡਾਕੂਮੈਂਟਰੀ ਨੂੰ ਦੇਖਣਾ ਚਾਹੁੰਦੇ ਸਨ, ਜਦੋਂਕਿ ਪੁਲਿਸ ਉਨ੍ਹਾਂ ਨੂੰ ਦੇਖਣ ਨਹੀਂ ਦੇ ਰਹੀ ਸੀ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਇਸ ਡਾਕੂਮੈਂਟਰੀ ‘ਤੇ ਪਾਬੰਦੀ ਲਗਾਈ ਗਈ ਹੈ, ਇਸ ਲਈ ਇਸ ਦੀ ਸਕ੍ਰੀਨਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਪੁਲਿਸ ਨੇ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਨੇੜੇ ਧਾਰਾ 144 ਲਾਗੂ ਹੈ। ਇੱਥੇ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾ ਸਕਦੀ। ਹੰਗਾਮੇ ਤੋਂ ਬਾਅਦ ਕੁਝ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇੱਕ ਦਿਨ ਪਹਿਲਾਂ ਵੀਰਵਾਰ ਨੂੰ ਹੈਦਰਾਬਾਦ ਯੂਨੀਵਰਸਿਟੀ ਵਿੱਚ ਇਸ ਡਾਕੂਮੈਂਟਰੀ ਨੂੰ ਲੈ ਕੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸਐਫਆਈ) ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਵਿਚਾਲੇ ਝਗੜਾ ਹੋਇਆ ਸੀ।
ਹੈਦਰਾਬਾਦ ਯੂਨੀਵਰਸਿਟੀ ’ਚ ਹੋਇਆ ਸੀ ਹੰਗਾਮਾ
ਇਸ ਤੋਂ ਪਹਿਲਾਂ 21 ਜਨਵਰੀ ਨੂੰ, ਵਿਦਿਆਰਥੀਆਂ ਦੇ ਇੱਕ ਸਮੂਹ ਨੇ ਹੈਦਰਾਬਾਦ ਯੂਨੀਵਰਸਿਟੀ ਦੇ ਕੈਂਪਸ ਵਿੱਚ ਡਾਇਊਮੈਂਟਰੀ ਦੀ ਸਕ੍ਰੀਨਿੰਗ ਦਾ ਆਯੋਜਨ ਕੀਤਾ ਸੀ। ਵਿਦਿਆਰਥੀਆਂ ਨੇ ਇਸ ਸਬੰਧੀ ਨਾ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਅਤੇ ਨਾ ਹੀ ਇਜਾਜ਼ਤ ਲਈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੇ ਕਾਰਵਾਈ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ