ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News BBC Documenta...

    BBC Documentary Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ’ਤੇ ਬੀਬੀਸੀ ਡਾਕਿਊਮੈਂਟਰੀ ’ਤੇ ਵਿਵਾਦ

    BBC Socumentary Sidhu Moosewala
    BBC Socumentary Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ’ਤੇ ਬੀਬੀਸੀ ਡਾਕਿਊਮੈਂਟਰੀ ’ਤੇ ਵਿਵਾਦ

    BBC Documentary Sidhu Moosewala: ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਪੁਲਿਸ ਨੂੰ ਲਿਖਿਆ ਪੱਤਰ

    BBC Documentary Sidhu Moosewala: ਚੰਡੀਗੜ੍ਹ (ਏਜੰਸੀ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਤੇ ਕਤਲ ’ਤੇ ਆਧਾਰਿਤ ਬੀਬੀਸੀ ਵਰਲਡ ਸਰਵਿਸ ਦੀ ਆਉਣ ਵਾਲੀ ਡਾਕਿਊਮੈਂਟਰੀ ਸਬੰਧੀ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਡੀਜੀਪੀ ਮਹਾਰਾਸ਼ਟਰ ਤੇ ਮੁੰਬਈ ਦੇ ਜੁਹੂ ਪੁਲਿਸ ਸਟੇਸ਼ਨ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਇਸ ਡਾਕਿਊਮੈਂਟਰੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

    ਬਲਕੌਰ ਸਿੰਘ ਵੱਲੋਂ ਭੇਜੇ ਗਏ ਪੱਤਰ ’ਚ ਦੋਸ਼ ਲਾਇਆ ਗਿਆ ਹੈ ਕਿ ਬੀਬੀਸੀ ਵੱਲੋਂ 11 ਜੂਨ ਨੂੰ ਦੁਪਹਿਰ 3 ਵਜੇ ਮੁੰਬਈ ਦੇ ਜੁਹੂ ਸਥਿਤ ‘ਸੋਹੋ ਹਾਊਸ’ ਵਿਖੇ ਇੱਕ ਡਾਕਿਊਮੈਂਟਰੀ ਪ੍ਰਦਰਸ਼ਨ ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਜਿਸ ’ਚ ਸਿੱਧੂ ਮੂਸੇਵਾਲਾ ਦੇ ਜੀਵਨ ਤੇ ਉਨ੍ਹਾਂ ਦੇ ਕਤਲ ਨਾਲ ਸਬੰਧਿਤ ਅਜਿਹੇ ਤੱਥ ਦਿਖਾਉਣ ਦਾ ਦਾਅਵਾ ਕੀਤਾ ਗਿਆ ਹੈ ਜੋ ਹੁਣ ਤੱਕ ਕਿਤੇ ਵੀ ਪ੍ਰਕਾਸ਼ਿਤ ਨਹੀਂ ਹੋਏ ਹਨ।

    BBC Documentary Sidhu Moosewala

    ਬਲਕੌਰ ਸਿੰਘ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਸ ਡਾਕਿਊਮੈਂਟਰੀ ਬਾਰੇ ਨਾ ਤਾਂ ਉਨ੍ਹਾਂ ਤੋਂ ਕੋਈ ਇਜਾਜ਼ਤ ਲਈ ਗਈ ਹੈ ਤੇ ਨਾ ਹੀ ਉਨ੍ਹਾਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਡਾਕਿਊਮੈਂਟਰੀ ਨਾ ਸਿਰਫ਼ ਉਨ੍ਹਾਂ ਦੇ ਪੁੱਤਰ ਦੀ ਛਵੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਸਗੋਂ ਇਹ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਿਤ ਅਦਾਲਤੀ ਕੇਸ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।

    Read Also : Amritsar News: 30 ਕਰੋੜ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

    ਸਭ ਤੋਂ ਗੰਭੀਰ ਦੋਸ਼ ਇਹ ਲਾਇਆ ਗਿਆ ਹੈ ਕਿ ਬੀਬੀਸੀ ਨੇ ਅਜਿਹੇ ਲੋਕਾਂ ਦੀ ਇੰਟਰਵਿਊ ਕੀਤੀ ਹੈ, ਜਿਨ੍ਹਾਂ ਦੇ ਨਾਂਅ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਿਤ ਐੱਫਆਈਆਰ ’ਚ ਦਰਜ ਹਨ। ਇਸ ਨਾਲ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਬਲਕੌਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਸ ਡਾਕਿਊਮੈਂਟਰੀ ਨੂੰ ਨਾ ਰੋਕਿਆ ਗਿਆ ਤਾਂ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਪ੍ਰੋਗਰਾਮ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ ਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।