ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਕਰੋਨਾ ਸੰਕਰਮਿਤ
ਕੋਲਕਾਤਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਕੋਵਿਡ-19 ਨਾਲ ਸੰਕਰਮਿਤ ਪਾਏ ਗਏ ਹਨ। ਸੌਰਵ ਗਾਂਗੁਲੀ ਦੇ ਪਰਿਵਾਰਕ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬੀਸੀਸੀਆਈ ਪ੍ਰਧਾਨ ਨੂੰ ਕਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਗਾਂਗੁਲੀ ਨੂੰ ਸੋਮਵਾਰ ਦੇਰ ਰਾਤ ਵੁੱਡਲੈਂਡਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ ਅਤੇ ਉਹਨਾਂ ਦੀ ਹਾਲਤ ਸਥਿਰ ਹੈ।
ਦੇਸ਼ ਵਿੱਚ ਓਮੀਕਰੋਨ ਨਾਲ 653 ਲੋਕ ਸੰਕਰਮਿਤ
ਦੇਸ਼ ਵਿੱਚ ਕੋਵਿਡ ਦੇ ਨਵੇਂ ਸੰਸਕਰਣ, ਓਮੀਕਰੋਨ ਨਾਲ 653 ਲੋਕ ਸੰਕਰਮਿਤ ਪਾਏ ਗਏ ਹਨ, ਜਿਨ੍ਹਾਂ ਵਿੱਚ ਮਹਾਂਰਾਸ਼ਟਰ ਵਿੱਚ ਸਭ ਤੋਂ ਵੱਧ 167, ਦਿੱਲੀ ਵਿੱਚ 166 ਅਤੇ ਕੇਰਲ ਵਿੱਚ 57 ਮਾਮਲੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆ ਵਿੱਚ 21 ਰਾਜਾਂ ਵਿੱਚ 653 ਲੋਕ ਓਮੀਕਰੋਨ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 186 ਸੰਕਰਮਣ ਤੋਂ ਠੀਕ ਹੋ ਗਏ ਹਨ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 72 ਲੱਖ 87 ਹਜ਼ਾਰ 547 ਕੋਵਿਡ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 142 ਕਰੋੜ 46 ਲੱਖ 81 ਹਜ਼ਾਰ 736 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ।
6358 ਕਰੋਨਾ ਦੇ ਨਵੇਂ ਮਾਮਲੇ
ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 6358 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ ਵਿੱਚ 75 ਹਜ਼ਾਰ 456 ਕੋਵਿਡ ਰੋਗੀਆਂ ਦਾ ਇਲਾਜ਼ ਚੱਲ ਰਿਹਾ ਹੈ। ਇਸ ਸੰਕਰਮਿਤ ਮਾਮਲਿਆਂ ਦਾ 0.22 ਫੀਸਦੀ ਹੈ। ਇਸੇ ਮਿਆਦ ਵਿੱਚ 6450 ਲੋਕਾਂ ਕੋਵਿਡ ਤੋਂ ਮੁਕਤ ਹੋ ਚੁੱਕੇ ਹਨ। ਹੁਣ ਤੱਕ ਤਿੰਨ ਕਰੋੜ 42 ਲੱਖ 43 ਹਜ਼ਾਰ 945 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.40 ਫੀਸਦੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 10 ਲੱਖ 35 ਹਜ਼ਾਰ 415 ਕੋਵਿਡ ਟੈਸਟ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ 67 ਕਰੋੜ 40 ਲੱਖ 78 ਹਜ਼ਾਰ 531 ਕੋਵਿਡ ਟੈਸਟ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ