ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਗੁਰੂਹਰਸਹਾਏ ਦੇ ਬੀਡੀਪੀਓ ਤੇ ਪੰਚਾਇਤ ਸਕੱਤਰ ਮੁਅੱਤਲ

Corruption

(ਸਤਪਾਲ ਥਿੰਦ) ਗੁਰੂਹਰਸਹਾਏ। ਪੰਜਾਬ ਦੇ ਗੁਰੂਹਰਸਹਾਏ ਫਿਰੋਜ਼ਪੁਰ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਇੰਚਾਰਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਗੁਰਮੀਤ ਸਿੰਘ ਅਤੇ ਪੰਚਾਇਤ ਸਕੱਤਰ ਪ੍ਰੀਤਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। . ਇਹ ਕਾਰਵਾਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਨਿਰਦੇਸ਼ਾਂ ’ਤੇ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁਅੱਤਲ ਕੀਤੇ ਗਏ ਮੁਲਜ਼ਮ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮਾਂ ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਮੁਅੱਤਲੀ ਦੀ ਮਿਆਦ ਦੌਰਾਨ ਮੁਲਜ਼ਮਾਂ ਦਾ ਮੁੱਖ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਰਹੇਗਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ