ਨਿੱਜੀ ਖਾਤੇ ਖੁਲ੍ਹਵਾ ਕੇ ਸਰਕਾਰੀ ਫ਼ੰਡ ਗਬਨ ਕਰਨ ਦੇ ਦੋਸ਼ਾਂ ਹੇਠ ਬੀਡੀਪੀਓ ਮੁਅੱਤਲ

Khanna News

ਭ੍ਰਿਸ਼ਟ ਗਤੀਵਿਧੀਆਂ ਨਾਲ ਸਖਤੀ ਨਾਲ ਨਜਿੱਠਾਂਗੇ : ਭੁੱਲਰ | Khanna News

ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਕਥਿੱਤ ਸਰਕਾਰੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। (Khanna News)

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ’ਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ) ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਜਿਸ ਵੱਲੋਂ ਪ੍ਰਾਪਤ ਹੋਈ ਰਿਪੋਰਟ ’ਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲਵਾ ਕੇ ਬਿਨਾਂ ਮਨਜੂਰੀ ਤੋਂ 58.25 ਲੱਖ ਰੁਪਏ ਦੀਆਂ ਗਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਨਾਂ ਦੋਸ਼ਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ. ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

Petrol-Diesel Price Today: ਰਾਜਸਥਾਨ ਸਮੇਤ ਇਨ੍ਹਾਂ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਨਵੀਂ ਸੂਚੀ

ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫਤਰ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸਰਤਾਂ ਅਨੁਸਾਰ ਗੁਜਾਰਾ ਭੱਤਾ ਦਿੱਤਾ ਜਾਵੇਗਾ। ਲੋਕਾਂ ਨੂੰ ਸਾਫ-ਸੁਥਰਾ ਅਤੇ ਭਿ੍ਰਸ਼ਟਾਚਾਰ- ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭਿ੍ਰਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

ਉਨਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਕਰਯੋਗ ਹੈ ਕਿ ਪੰਚਾਇਤੀ ਜ਼ਮੀਨਾਂ ’ਚੋਂ ਆਉਣ ਵਾਲੀ 30 ਫ਼ੀਸਦੀ ਰਕਮ ਬੀਡੀਪੀਓ ਦਫ਼ਤਰ ਦੇ ਪੋਰਟਲ ਖਾਤੇ ਵਿੱਚ ਜਮਾਂ ਹੁੰਦੀ ਹੈ। ਜਿਸ ਵਿੱਚੋਂ ਪੰਚਾਇਤੀ ਕਰਮਚਾਰੀਆਂ ਦੀ ਤਨਖ਼ਾਹ ਤੇ ਬੀਡੀਪੀਓ ਦੀ ਗੱਡੀ ਦਾ ਖਰਚ ਚਲਾਇਆ ਜਾਂਦਾ ਹੈ। ਜਿਸ ਨੂੰ ਬੀਡੀਪੀਓ ਰੰਧਾਵਾ ਨੇ ਆਪਣੇ ਖੁਲਵਾਏ ਖਾਤਿਆਂ ’ਚ ਟਰਾਂਸਫ਼ਰ ਕਰ ਲਿਆ ਸੀ।

ਇਹ ਸੀ ਮਾਮਲਾ | Khanna News

ਪ੍ਰਾਪਤ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਰੰਧਾਵਾ ਨੇ ਇੱਕ ਅਮਲੋਹ ਤੇ ਦੋ ਖੰਨਾ ਦੇ ਕੁੱਲ ਤਿੰਨ ਖਾਤੇ ਖੁਲਵਾਏ। ਜਿਸ ਦੇ ਤਹਿਤ ਪਿੰਡ ਨਸ਼ਰਾਲੀ ਦੀ ਸਰਕਾਰੀ ਜ਼ਮੀਨ ਦੀ ਬਣਦੀ ਰਕਮ 40 ਲੱਖ ਰੁਪਏ ਤੇ ਪਿੰਡ ਬੁੱਲੇਪੁਰ ਦੀ 20 ਲੱਖ ਦੀ ਰਾਸ਼ੀ ਭਾਵ ਕੁੱਲ 60 ਲੱਖ ਰੁਪਏ ਉਕਤ ਖੁਲਵਾਏ ਗਏ ਖਾਤਿਆਂ ’ਚ ਟਰਾਂਸਫ਼ਰ ਕਰ ਲਏ। ਇਸ ਤੋਂ ਬਾਅਦ ਰੰਧਾਵਾ ਨੇ 60 ਲੱਖ ਰੁਪਏ ਦੀ ਰਕਮ ਨਿੱਜੀ ਕੰਪਨੀਆਂ ਬਣਾਂ ਕੇ ਉਨਾਂ ਦੇ ਖਾਤਿਆਂ ’ਚ ਟਰਾਂਸਫ਼ਰ ਕਰ ਲਈ। ਮਾਮਲਾ ਸਾਹਮਣੇ ਆਉਣ ’ਤੇ ਜਾਂਚ ਕੀਤੀ ਗਈ ਜੋ ਸਹੀ ਪਾਈ ਗਈ।