ਸਾਵਧਾਨ! ਹੁਣ ਹੋਰ ਵਧਣ ਵਾਲੀ ਹੈ ਠੰਢ

Weather Today
ਸਾਵਧਾਨ! ਹੁਣ ਹੋਰ ਵਧਣ ਵਾਲੀ ਹੈ ਠੰਢ

ਤਿੰਨ ਡਿਗਰੀ ਤੱਕ ਡਿੱਗੇਗਾ ਪਾਰਾ (Weather Today )

(ਏਜ਼ੰਸੀ) ਨਵੀਂ ਦਿੱਲੀ। ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਦੇ ਸੂਬਿਆਂ ਵਿੱਚ ਠੰਢ ਹੋਰ ਵਧਣ ਵਾਲੀ ਹੈ। ਇੱਥੇ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਘਟਣ ਵਾਲਾ ਹੈ। (Weather Today)

ਇਹ ਵੀ ਪੜ੍ਹੋ: Petrol Diesel Prices : ਖੁਸ਼ਖਬਰੀ ਇਨ੍ਹਾਂ ਸੂਬਿਆਂ ’ਚ ਇਨ੍ਹਾਂ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੀ ਕੀਮਤ

ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਉੱਤਰੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਵਾਲੀ ਹੈ। ਇਸ ਤੋਂ ਬਾਅਦ ਧੁੰਦ ਘੱਟ ਜਾਵੇਗੀ। ਇਸੇ ਤਰ੍ਹਾਂ ਉੱਤਰੀ ਭਾਰਤ ਵਿੱਚ ਦੋ ਦਿਨਾਂ ਤੱਕ ਕੋਲਡ ਡੇ ਤੋਂ ਲੈ ਕੇ ਕੜਾਕੇ ਦੀ ਠੰਢ ਦੀ ਸਥਿਤੀ ਬਣੀ ਰਹੇਗੀ ਅਤੇ ਉਸ ਤੋਂ ਬਾਅਦ ਠੰਢ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬਿਹਾਰ ਅਤੇ ਉੱਤਰੀ ਮੱਧ ਪ੍ਰਦੇਸ਼ ’ਚ ਸੀਤ ਲਹਿਰ ਆਉਣ ਵਾਲੀ ਹੈ। ਇਸ ਦੇ ਨਾਲ ਹੀ 21 ਅਤੇ 22 ਜਨਵਰੀ ਨੂੰ ਉੱਤਰੀ ਭਾਰਤ ਦੇ ਹੋਰ ਸੂਬਿਆਂ ਵਿੱਚ ਵੀ ਸੀਤ ਲਹਿਰ ਆਉਣ ਦੀ ਸੰਭਾਵਨਾ ਹੈ।