Scam News: ਮੋਗਾ (ਵਿੱਕੀ ਕੁਮਾਰ)। ਸਥਾਨਕ ਬੇਦੀ ਨਗਰ ਵਾਸੀ ਇੱਕ ਔਰਤ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਦੋ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਾਈਬਰ ਸੈੱਲ ਪੁਲਿਸ ਦੇ ਇਸੰਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਮਨਪ੍ਰੀਤ ਸਿੰਘ ਚੀਮਾ ਵਾਸੀ ਬੇਦੀ ਨਗਰ ਮੋਗਾ ਵੱਲੋਂ ਮੋਗਾ ਦੇ ਸਾਈਬਰ ਸੈੱਲ ਥਾਣੇ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਪਤਨੀ ਕੁਲਵਿੰਦਰ ਕੌਰ ਪੜੀ ਲਿਖੀ ਹੋਣ ਕਰਕੇ ਉਹ ਸਰਕਾਰੀ ਨੌਕਰੀ ਦੀ ਤਲਾਸ਼ ਸੀ।
ਜਿਸ ਦੌਰਾਨ ਉਨ੍ਹਾਂ ਦੀ ਗੱਲਬਾਤ ਜਸਮੀਤ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਰੋਡ ਬਾਘਾਪੁਰਾਣਾ ਨਾਲ ਹੋਈ ਤੇ ਜਸਮੀਤ ਸਿੰਘ ਨੇ ਉਸ ਦੀ ਪਤਨੀ ਕੁਲਵਿੰਦਰ ਕੌਰ ਨੂੰ ਨੌਕਰੀ ਲਾਉਣ ਦਾ ਝਾਂਸਾ ਦੇ ਕੇ ਉਸ ਦੇ ਬੈਂਕ ਖਾਤਿਆਂ ਵਿੱਚੋਂ ਆਨਲਾਈਨ 1 ਲੱਖ ਰੁਪਏ ਟਰਾਂਸਫਰ ਕਰ ਦਿੱਤੇ ਅਤੇ ਇਕ ਲੱਖ ਰੁਪਏ ਉਸ ਨੂੰ ਨਗਦ ਦੇ ਦਿੱਤੇ। Scam News
Read Also : ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਯਾਤਰੀਆਂ ਦੀਆਂ ਮੁਸ਼ਕਲਾਂ ਲਈ ਕੰਟਰੋਲ ਰੂਮ ਸਥਾਪਤ
ਉਸ ਨੇ ਕਿਹਾ ਕਿ ਜਸਮੀਤ ਸਿੰਘ ਨੇ ਉਸ ਦੀ ਪਤਨੀ ਨੂੰ ਨੌਕਰੀ ਨਾ ਲਵਾ ਕੇ ਉਸ ਨਾਲ 2 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ। ਸਾਈਬਰ ਸੈੱਲ ਥਾਣੇ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕਰਕੇ ਪੀੜਤ ਵਿਅਕਤੀ ਮਨਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਠੱਗੀ ਮਾਰਨ ਦੇ ਦੋਸ਼ ’ਚ ਮੁਲਜ਼ਮ ਜਸਮੀਤ ਸਿੰਘ ਦੇ ਖਿਲਾਫ਼ ਸਾਈਬਰ ਥਾਣਾ ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਜਸਮੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ।














