ਸਾਡੇ ਨਾਲ ਸ਼ਾਮਲ

Follow us

28.9 C
Chandigarh
Wednesday, February 25, 2026
More
    Home Breaking News ਮੋਟਰਸਾਈਕਲ ਦੇ ...

    ਮੋਟਰਸਾਈਕਲ ਦੇ ਕਾਗਜ਼ ਮੰਗਣ ‘ਤੇ ਨਸ਼ੇ ’ਚ ਧੁੱਤ ਨੌਜਵਾਨਾਂ ਨੇ ਕੀਤੀ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ

    Gurdaspur Police
    ਮੋਟਰਸਾਈਕਲ ਦੇ ਕਾਗਜ਼ ਮੰਗਣ 'ਤੇ ਨਸ਼ੇ ’ਚ ਧੁੱਤ ਨੌਜਵਾਨਾਂ ਨੇ ਕੀਤੀ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ

    (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਸਰਹੱਦੀ ਖੇਤਰ ਸੈਕਿੰਡ ਲਾਈਨ ਆਫ ਡਿਫੈਂਸ ’ਚ ਲੱਗੇ ਨਾਕੇ ’ਤੇ ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨਿੱਚਰਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ ‘ਚ ਬਾਈਕ ‘ਤੇ ਆਏ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।

    ਇਹ ਵੀ ਪੜ੍ਹੋ : ਕਲਯੁਗ ਦੀ ਇੰਤਹਾ : ਸ਼ਰਾਬ ਪੀਣ ਤੋਂ ਵਰਜਣ ਕਰਕੇ ਦੋ ਪੁੱਤਰਾਂ ਵੱਲੋਂ ਪਿਤਾ ਦਾ ਕਤਲ

    ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਆ ਕੇ ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

    LEAVE A REPLY

    Please enter your comment!
    Please enter your name here