ਹੁਸ਼ਿਆਰਪੁਰ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਆਗੂ ਪਾਰਟੀਆਂ ਬਦਲ ਰਹੇ ਹਨ। ਅਜਿਹੇ ਵਿੱਚ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਵਿਧਾਇਕ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਅਤੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਚੱਬੇਵਾਲ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚਰਚਾ ਇਹ ਵੀ ਹੋ ਰਹੀ ਹੇ ਕਿ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਵੀ ਐਲਾਨ ਸਕਦੀ ਹੈ। ਰਾਜ ਕੁਮਾਰ ਚੱਬੇਵਾਲ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚ ਮੰਨੇ ਜਾਂਦੇ ਹਨ। (Raj Kumar Chabewal)
Also Read : CAA ਖੋਹਣ ਦਾ ਨਹੀਂ ਨਾਗਰਿਕਤਾ ਦੇਣ ਦਾ ਕਾਨੂੰਨ
ਮਜ਼ਬੂਤ ਹੋਇਆ #AAPPunjab ਦਾ ਪਰਿਵਾਰ
ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਜੀ ਨੇ CM @BhagwantMann ਜੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ
ਡਾ. @DrRajChabbewal ਦਾ ਸਮੁੱਚੀ ਪਾਰਟੀ ਤਰਫੋਂ ਸਵਾਗਤ ਤੇ ਜੀ ਆਇਆ ਨੂੰ.. pic.twitter.com/ndGNaUKUuz
— AAP Punjab (@AAPPunjab) March 15, 2024