ਇੱਕ ਕਰੋੜ ਤੋਂ ਵੱਧ ਕਰਮਚਾਰੀਆਂ ਲਈ ਪ੍ਰਧਾਨ ਮੰਤਰੀ ਨੇ ਕੀਤਾ ਵੱਡਾ ਐਲਾਨ

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਵਾਧਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਸਰਕਾਰ ਨੇ ਇਸ ਸਾਲ 1 ਜੁਲਾਈ ਤੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਫਿਲਹਾਲ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 34 ਫੀਸਦੀ ਹੈ ਅਤੇ ਇਸ ਫੈਸਲੇ ਤੋਂ ਬਾਅਦ ਇਹ 38 ਫੀਸਦੀ ਹੋ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਅਧਿਕਾਰਤ ਸੂਤਰਾਂ ਮੁਤਾਬਕ ਇਸ ਵਾਧੇ ਨਾਲ ਕੇਂਦਰੀ ਮਾਲੀਏ ‘ਤੇ 12852.5 ਕਰੋੜ ਰੁਪਏ ਦਾ ਬੋਝ ਪਵੇਗਾ।

ਸੂਤਰਾਂ ਮੁਤਾਬਕ ਇਸ ਨਾਲ 41.85 ਲੱਖ ਕੇਂਦਰੀ ਮੁਲਾਜ਼ਮਾਂ ਅਤੇ 69.76 ਲੱਖ ਕੇਂਦਰੀ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਕੁੱਲ ਮਿਲਾ ਕੇ 1.10 ਕਰੋੜ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ।

Modi sachkahoon

  • ਮੁਫਤ ਰਾਸ਼ਨ ਦੀ ਯੋਜਨਾ ਨੂੰ ਅੱਗੇ ਵਧਾਉਣ ਨਾਲ ਸਰਕਾਰੀ ਖਜ਼ਾਨੇ ‘ਤੇ 45 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ।
  • ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ
  • ਇਹ ਫੈਸਲਾ ਸਰਕਾਰ ਕੋਲ ਅਨਾਜ ਦੇ ਭੰਡਾਰ ਦੀ ਵਿਆਪਕ ਸਮੀਖਿਆ ਤੋਂ ਬਾਅਦ ਲਿਆ ਗਿਆ ਹੈ।
  • ਇਹ ਫੈਸਲਾ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
  • ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਮਹੀਨਿਆਂ ਵਿੱਚ ਚੋਣਾਂ ਹੋਣੀਆਂ ਹਨ।
  • ਇਸ ਸਕੀਮ ਤਹਿਤ ਹਰ ਮਹੀਨੇ ਪ੍ਰਤੀ ਵਿਅਕਤੀ 5 ਕਿਲੋ ਮੁਫਤ ਰਾਸ਼ਨ ਦਿੱਤਾ ਜਾਂਦਾ ਹੈ।

80 ਕਰੋੜ ਗਰੀਬਾਂ ਨੂੰ ਮਿਲਦਾ ਹੈ ਲਾਭ

ਜਿਕਰਯੋਗ ਹੈ ਕਿ ਇਸ ਯੋਜਨਾ ਦਾ ਲਾਭ ਲਗਭਗ 80 ਕਰੋੜ ਗਰੀਬ ਲੋਕਾਂ ਨੂੰ ਮਿਲ ਰਿਹਾ ਹੈ। ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਪਹਿਲਾਂ ਹੀ ਸਬਸਿਡੀ ‘ਤੇ ਇਹੀ ਰਾਸ਼ਨ ਉਪਲਬਧ ਹੈ, ਪਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਤਹਿਤ ਮਿਲਣ ਵਾਲਾ ਰਾਸ਼ਨ ਇਸ ਤੋਂ ਵੱਖਰਾ ਹੈ।

ਇਹ ਵੀ ਪੜ੍ਹੋ : IND vs SA: Hardik Pandya ਦੇ ਨਾ ਹੋਣ ਨਾਲ ਭਾਰਤੀ ਟੀਮ ਨੂੰ ਹੋ ਸਕਦੀ ਹੈ ਮੁਸ਼ਕਲ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here