Government News : ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਦੋ ਵੱਡੇ ਤੋਹਫ਼ੇ ਦਿੱਤੇ ਹਨ। ਰਾਜ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ’ਚ 3 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ ਹੈ। ਨਾਲ ਹੀ ਐਡਵਾਂਸ ਸੈਲਰੀ ਦੇਣ ਦਾ ਵੀ ਵਾਅਦਾ ਕੀਤਾ ਹੈ। ਮਹਿੰਗਾਈ ਭੱਤੇ ’ਚ ਵਾਧਾ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਇਸ ’ਚ 55000 ਕਰਮਚਾਰੀਆਂ ਨੂੰ ਲਾਭ ਪਹੰੁਚੇਗਾ। ਮੇਘਾਲਿਆ ਸਰਕਾਰ ਨੇ ਕਿਹਾ ਕਿ 55000 ਸਰਕਾਰੀ ਕਰਮਚਾਰੀਆਂ ਨੂੰ ਦਸੰਬਰ ਦੀ ਤਨਖਾਹ ਜਲਦੀ ਜਾਰੀ ਕੀਤੀ ਜਾਵੇਗੀ। (Government News)
ਅਜਿਹੇ ’ਚ ਦਸੰਬਰ ਲਈ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ ਵਧ ਕੇ ਆਵੇਗੀ। ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆ ਕਿ ਸੂਬੇ ਦੇ 550000 ਸਰਕਾਰੀ ਕਰਮਚਾਰੀਆਂ ਨੂੰ ਕ੍ਰਿਸਮਸ ਦੀ ਵਧਾਈ। ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਦਸੰਬਰ ਦੀ ਤਨਖਾਹ ਜਲਦੀ ਜਾਰੀ ਹੋਵੇਗੀ। ਇਸ ਦੇ ਨਾਲ ਹੀ ਡੀਏ ’ਚ ਤਿੰਨ ਫ਼ੀਸਦੀ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਹੁਣ ਕਿੰਨਾ ਹੋ ਗਿਆ ਮਹਿੰਗਾਈ ਭੱਤਾ | Government News
ਮੁੱਖ ਮੰਤਰੀ ਸੰਗਮਾ ਨੇ ਇੱਕ ਪੱਤਰ ਵੀ ਸ਼ੇਅਰ ਕੀਤਾ ਹੈ, ਜਿਸ ਦੇ ਅਨੁਸਾਰ ਰਾਜਪਾਲ ਨੇ ਇੱਕ ਜੁਲਾਈ ਤੋਂ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਨੂੰ 36 ਫੀਸਦੀ ਤੋਂ ਵਧਾ ਕੇ 39 ਫ਼ੀਸਦੀ ਕਰਨ ਦਾ ਫ਼ੈਸਲਾ ਲਿਆ ਹੈ। ਨਾਲ ਹੀ ਨਵੇਂ ਸਾਲ ਤੋਂ ਪਹਿਲਾਂ ਤੇ ਕ੍ਰਿਸਮਸ ’ਤੇ ਐਡਵਾਂਸ ਸੈਲਰੀ ਵੀ ਜਾਰੀ ਕੀਤੀ ਜਾਵੇਗੀ। ਇਸ ਐਲਾਨ ਨਾਲ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।