Loan Scheme: ਕਰਜ਼ਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤ

Loan Scheme
Loan Scheme: ਕਰਜ਼ਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤ

Loan Scheme: ਪੰਜਾਬ ਸਰਕਾਰ ਦੀ ਕਰਜ਼ਾ ਸਕੀਮ ਨੇ ਬਦਲਿਆ ਜੀਵਨ: ਜਸਪਾਲ ਕੌਰ

Loan Scheme: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੇ ਅੱਜ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਬੀਆਰ ਅੰਬੇਦਕਰ ਦੀ 134ਵੀਂ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਤੋਂ ਵਧਾਈ ਪੱਤਰ ਹਾਸਲ ਕਰਨ ਵਾਲੇ ਆਸ਼ੀਰਵਾਦ ਸਕੀਮ ਤਹਿਤ 51000 ਰੁਪਏ ਪ੍ਰਾਪਤ ਕਰਨ ਵਾਲੇ 5 ਲਾਭਪਾਤਰੀਆਂ, ਪੋਸਟ ਮੈÇ੍ਰਟਕ ਸਕਾਲਰਸ਼ਿਪ ਸਕੀਮ ਦੇ 10 ਲਾਭਪਾਤਰੀ ਵਿਦਿਆਰਥੀਆਂ ਸਮੇਤ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਭੋ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੋਂ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ 10 ਲਾਭਪਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਨਾਲ ਲੋੜਵੰਦਾਂ ਅਤੇ ਗਰੀਬਾਂ ਦੀ ਬਾਂਹ ਫੜੀ ਹੈ। Loan Scheme

Read Also : Heat Wave Alert: ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਹੀਟ ਵੇਵ ਦਾ ਅਲਰਟ

ਪਿੰਡ ਸੀਲ ਦੀ ਰਹਿਣ ਵਾਲੀ ਜਸਪਾਲ ਕੌਰ ਪਤਨੀ ਲਖਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜਾ ਸਕੀਮ ਨੇ ਉਸ ਦਾ ਜੀਵਨ ਬਦਲ ਦਿੱਤਾ ਹੈ। ਉਸਨੇ ਦੱਸਿਆ ਕਿ ਉਸਨੇ 3 ਲੱਖ ਰੁਪਏ ਦੇ ਕਰਜ਼ੇ ਨਾਲ 4 ਦੁਧਾਰੂ ਪਸ਼ੂ ਲਏ ਤੇ ਡੇਅਰੀ ਦਾ ਧੰਦਾ ਸ਼ੁਰੂ ਕੀਤਾ ਸੀ, ਜਿਸ ਨਾਲ ਉਸਦੇ ਜੀਵਨ ਵਿੱਚ ਕਾਫ਼ੀ ਤਬਦੀਲੀ ਆਈ ਹੈ ਅਤੇ ਉਹ ਸਵੈ ਰੋਜ਼ਗਾਰ ਦੇ ਕਾਬਲ ਹੋ ਗਈ ਹੈ। ਜਦੋਂਕਿ ਪਿੰਡ ਸਿਊਨਾ ਦੀ ਵਸਨੀਕ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਨੇ ਪ੍ਰਚੂਨ ਕਰਿਆਨੇ ਦੀ ਦੁਕਾਨ ਲਈ 2 ਲੱਖ ਰੁਪਏ ਦਾ ਕਰਜ਼ਾ ਲਿਆ ਅਤੇ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਗਈ ਹੈ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ।

Loan Scheme

ਇਸੇ ਤਰ੍ਹਾਂ ਹੀ ਫਰਨੀਚਰ ਦੇ ਕੰਮ ਲਈ 2-2 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਸਿਊਨਾ ਦੇ ਵਸਨੀਕਾਂ ਮੱਖਣ ਸਿੰਘ ਤੇ ਦਰਸ਼ਨ ਸਿੰਘ ਸਮੇਤ ਦੁਕਾਨ ਖੋਲ੍ਹਣ ਲਈ 3 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਖੁਟੀ ਛੰਨਾ ਦੇ ਵਾਸੀ ਕਪਤਾਨ ਸਿੰਘ ਅਤੇ ਡੇਅਰੀ ਦਾ ਕਾਰੋਬਾਰ ਕਰਨ ਲਈ ਕਰਜ਼ਾ ਲੈਣ ਵਾਲੇ ਲਾਭਪਾਤਰੀਆਂ ਹਰਭਜਨ ਸਿੰਘ ਵਾਸੀ ਚੂਹੜਪੁਰ ਮਰਾਸੀਆਂ ਤੇ ਹਰਜਿੰਦਰ ਸਿੰਘ ਵਾਸੀ ਸ਼ਾਹਪੁਰ ਨੇ ਵੀ ਪੰਜਾਬ ਸਰਕਾਰ ਦੀਆਂ ਕਰਜ਼ਾ ਸਕੀਮਾਂ ਲਈ ਸ਼ੁਕਰੀਆ ਅਦਾ ਕੀਤਾ ਹੈ।

‘ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਅੱਗੇ ਵਧਣ ਦਾ ਹੌਂਸਲਾ ਦਿੱਤਾ’

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 3000 ਤੋਂ 7000 ਰੁਪਏ ਸਕਾਰਸ਼ਿਪ ਲੈਣ ਵਾਲੀਆਂ ਵਿਦਿਆਰਥਣਾਂ ਨੇ ਕਿਹਾ ਕਿ ਘਰ ਦੀ ਗਰੀਬੀ ਕਰਕੇ ਉਹ ਅੱਗੇ ਪੜ੍ਹਾਈ ਛੱਡਣ ਲਈ ਮਜ਼ਬੂਰ ਸਨ, ਪਰ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਉਨ੍ਹਾਂ ਨੂੰ ਉਚੇਰੀ ਪੜ੍ਹਾਈ ਕਰਨ ਅਤੇ ਅੱਗੇ ਵਧਣ ਲਈ ਹੌਂਸਲਾ ਦਿੱਤਾ ਤੇ ਉਹ ਹੁਣ ਇਸ ਸਕਾਲਰਸ਼ਿਪ ਦੇ ਸਿਰ ’ਤੇ ਉਚੇਰੀ ਵਿੱਦਿਆ ਹਾਸਲ ਕਰ ਰਹੀਆਂ ਹਨ।