ਪਿੰਡ ਜ਼ੋੜਕੀ ਕੰਕਰਵਾਲੀ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ
(ਰਜਨੀਸ਼ ਰਵੀ) ਫਾਜ਼ਿਲਕਾ। ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਅਗਵਾਈ ਤਹਿਤ ਪਿੰਡ ਜ਼ੋੜਕੀ ਕੰਕਰਵਾਲੀ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ (Farmer Training Camp) ਲਗਾਇਆ ਗਿਆ। ਕੈਂਪ ਦੌਰਾਨ ਆਏ ਕਿਸਾਨਾਂ ਦਾ ਸਵਾਗਤ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤਰਸੇਮ ਸਿੰਘ ਨੇ ਪਰਾਲੀ ਦੀ ਸਾਂਭ—ਸੰਭਾਲ ਲਈ ਵਰਤੀਆਂ ਜਾਂਦੀਆਂ ਖੇਤੀਬਾੜੀ ਮਸ਼ੀਨਾਂ ਸਬੰਧੀ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮਸ਼ੀਨਾਂ ’ਤੇ ਦਿੱਤੀਆਂ ਜਾਂਦੀਆਂ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ।
ਝੋਨੇ ਦੀ ਸਿਧੀ ਬਿਜਾਈ ਅਤੇ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਰਵਾਇਆ ਜਾਣੂੰ (Farmer Training Camp )
ਖੇਤੀਬਾੜੀ ਵਿਕਾਸ ਅਫਸਰ ਡਾ. ਅਸ਼ੀਸ਼ ਸ਼ਰਮਾ ਨੇ ਝੋਨੇ ਦੀ ਸਿਧੀ ਬਿਜਾਈ ’ਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਰਾਸ਼ੀ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਸਿਧੀ ਬਿਜਾਈ ’ਚ ਨਦੀਨਾਂ ਦੀ ਸਮੱਸਿਆ ਦੇ ਹੱਲ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।
ਇਹ ਵੀ ਪੜ੍ਹੋ : ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗ੍ਰਿਫਤਾਰ
ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਮਿਟੀ ਪਾਣੀ ਪਰਖ, ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਆਦਿ ਬਾਰੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਕੈਂਪ ’ਚ ਆਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਪ੍ਰਤ ਸਿੰਘ, ਪਿੰਡ ਦੇ ਸਰਪੰਚ ਰਾਜ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਪੰਚਾਇਤ ਮੈਂਬਰ ਅਤੇ ਕਿਸਾਨ ਮੌਜੂਦ ਸਨ।