ਕੋਰਟ ਨੇ ਪੁੱਛਿਆ, ਕੀ 25 ਹਜ਼ਾਰ ਨਿਯੁਕਤੀਆਂ ਤੋਂ ਸਹੀ ਤੇ ਗਲਤ ਨੂੰ ਵੱਖ ਕੀਤਾ ਜਾ ਸਕਦਾ ਹੈ? | (West Bengal SSC Recruitment Case)
ਕੋਲਕਾਤਾ (ਏਜੰਸੀ)। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬੰਗਾਲ ਅਧਿਆਪਕ ਭਰਤੀ ਘੁਟਾਲੇ ’ਚ ਸਰਕਾਰੀ ਅਧਿਕਾਰੀਆਂ ਖਿਲਾਫ਼ ਸੀਬੀਆਈ ਜਾਂਚ ’ਤੇ ਰੋਕ ਲਾ ਦਿੱਤੀ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੀ ਸਹੀ ਢੰਗ ਨਾਲ ਕੀਤੀਆਂ ਅਧਿਆਪਕਾਂ ਦੀਆਂ ਨਿਯੁਕਤੀਆਂ ਨੂੰ 25 ਹਜਾਰ ਨਿਯੁਕਤੀਆਂ ਤੋਂ ਵੱਖ ਕੀਤਾ ਜਾ ਸਕਦਾ ਹੈ? ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 6 ਮਈ ਨੂੰ ਕਰੇਗਾ। ਪਟੀਸ਼ਨ ’ਚ ਕਿਹਾ ਗਿਆ ਸੀ ਕਿ ਹਾਈਕੋਰਟ ਦੇ ਉਸ ਹੁਕਮ ’ਤੇ ਰੋਕ ਲਾਈ ਜਾਵੇ, ਜਿਸ ’ਚ ਸਾਰੀਆਂ ਨਿਯੁਕਤੀਆਂ ਰੱਦ ਕੀਤੀਆਂ ਗਈਆਂ ਹਨ। (West Bengal SSC Recruitment Case)
Sirsa: 76ਵਾਂ ਰੂਹਾਨੀ ਸਥਾਪਨਾ ਦਿਵਸ, ਡੇਰਾ ਸੱਚਾ ਸੌਦਾ ਦੀ ਧਰਤੀ ‘ਤੇ ਸ਼ਰਧਾ ਦਾ ਸਮੁੰਦਰ, ਦੇਖੋ ਤਸਵੀਰਾਂ ਤੇ ਵੀ…
ਇਸ ’ਤੇ 6 ਮਈ ਨੂੰ ਵਿਚਾਰ ਕੀਤਾ ਜਾਵੇਗਾ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਵੇਖੋ ਇਹ ਕਿਵੇਂ ਕੀਤਾ ਗਿਆ ਹੈ। ਓਐੱਮਆਰ ਸੀਟਾਂ ਪੂਰੀ ਤਰ੍ਹਾਂ ਨਸ਼ਟ ਹੋ ਗਈਆਂ। ਸ਼ੀਸ਼ੇ ਦੀਆਂ ਤਸਵੀਰਾਂ ਨਹੀਂ ਹਨ। ਜਿਹੜੇ ਪੈਨਲ ਵਿੱਚ ਨਹੀਂ ਸਨ, ਉਨ੍ਹਾਂ ਨੂੰ ਭਰਤੀ ਕੀਤਾ ਗਿਆ। ਇਹ ਪੂਰੀ ਤਰ੍ਹਾਂ ਧੋਖਾਧੜੀ ਹੈ। ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਨੇ ਹਾਈ ਕੋਰਟ ਦੇ ਫੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ। (West Bengal SSC Recruitment Case)
ਜਦਕਿ ਸੀਬੀਆਈ ਨੇ ਹੁਣ ਤੱਕ ਜਾਂਚ ’ਚ ਸਿਰਫ 8000 ਨਿਯੁਕਤੀਆਂ ਵਿੱਚ ਖਾਮੀਆਂ ਪਾਈਆਂ ਹਨ। ਸਕੂਲ ਸੇਵਾ ਕਮਿਸ਼ਨ ਨੇ ਇਹ ਵੀ ਕਿਹਾ ਕਿ ਜੋ ਨਿਯੁਕਤੀਆਂ ਸਹੀ ਢੰਗ ਨਾਲ ਕੀਤੀਆਂ ਜਾ ਸਕਦੀਆਂ ਸਨ, ਉਨ੍ਹਾਂ ਨੂੰ ਵੱਖ ਕੀਤਾ ਜਾ ਸਕਦਾ ਸੀ। ਦਰਅਸਲ, ਕਲਕੱਤਾ ਹਾਈ ਕੋਰਟ ਨੇ ਸੋਮਵਾਰ (22 ਅਪਰੈਲ) ਨੂੰ 2016 ’ਚ ਕੀਤੀਆਂ ਗਈਆਂ 25 ਹਜਾਰ 753 ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਹਾਈ ਕੋਰਟ ਨੇ ਇਨ੍ਹਾਂ ਅਧਿਆਪਕਾਂ ਨੂੰ 7-8 ਸਾਲਾਂ ਦੌਰਾਨ ਮਿਲੀ ਤਨਖਾਹ 12 ਫੀਸਦੀ ਵਿਆਜ ਸਮੇਤ ਵਾਪਸ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਲਈ 6 ਹਫਤਿਆਂ ਦਾ ਸਮਾਂ ਦਿੱਤਾ ਹੈ। (West Bengal SSC Recruitment Case)
ਕੀ ਹੈ ਬੰਗਾਲ ਅਧਿਆਪਕ ਭਰਤੀ ਘੁਟਾਲਾ? | (West Bengal SSC Recruitment Case)
ਪੱਛਮੀ ਬੰਗਾਲ ਦੀ ਸਰਕਾਰ ਨੇ 2016 ਵਿੱਚ ਰਾਜ ਪੱਧਰੀ ਚੋਣ ਟੈਸਟ-2016 ਰਾਹੀਂ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਅਧਿਆਪਨ ਅਤੇ ਗੈਰ-ਅਧਿਆਪਕ ਸਟਾਫ ਦੀ ਭਰਤੀ ਕੀਤੀ ਸੀ। ਉਦੋਂ 23 ਲੱਖ ਤੋਂ ਜ਼ਿਆਦਾ ਲੋਕਾਂ ਨੇ 24,640 ਖਾਲੀ ਅਸਾਮੀਆਂ ਲਈ ਭਰਤੀ ਪ੍ਰੀਖਿਆ ਦਿੱਤੀ ਸੀ। ਇਸ ਭਰਤੀ ’ਚ 5 ਤੋਂ 15 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ’ਚ ਕਲਕੱਤਾ ਹਾਈ ਕੋਰਟ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ। ਸੀਬੀਆਈ ਨੇ ਭਰਤੀ ਬੇਨਿਯਮੀਆਂ ਦੇ ਮਾਮਲੇ ’ਚ ਰਾਜ ਦੇ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ, ਉਨ੍ਹਾਂ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਤੇ ਕੁਝ ਐਸਐਸਸੀ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ। (West Bengal SSC Recruitment Case)