ਘੇਰਿਆ ਗਿਆ ਮਾਲਿਆ, ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ

Approval,surrendered,Maalia, handed,India

ਘੇਰਿਆ ਗਿਆ ਮਾਲਿਆ, ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ

ਨਵੀਂ ਦਿੱਲੀ, ਬੈਂਕਾਂ ਤੋਂ ਹਜ਼ਾਰਾਂ ਕਰੋੜਾਂ ਰੁਪਏ ਦਾ ਚੂਨਾ ਲਗਾ ਕੇ ਬੀਤੇ ਢਾਈ ਸਾਲਾਂ ਤੋਂ ਵੱਧ ਸਮੇਂ ਤੋਂ ਬ੍ਰਿਟੇਨ ‘ਚ ਰਹੇ ਭਾਰਤੀ ਕਾਰੋਬਾਰੀ ਵਿਜੈ ਮਾਲਿਆ ਦੇ ਭਾਰਤ ‘ਚ ਹਵਾਲਗੀ ਨੂੰ ਸਹੀ ਠਹਿਰਾਉਂਦਿਆਂ ਇੱਥੋਂ ਦੀ ਅਦਾਲਤ ਨੇ ਅੱਜ ਆਪਣੀ ਮਨਜ਼ੂਰੀ ਦੇ ਦਿੱਤੀ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਮਾਲਿਆ ਨੂੰ ਭਾਰਤ ਹਵਾਲੇ ਕਰਨ ਦਾ ਰਸਤਾ ਸਾਫ਼ ਹੋ ਜਾਵੇਗਾ। ਬ੍ਰਿਟੇਨ ਦੀ ਇੱਕ ਅਦਾਲਤ ਚੀਫ਼ ਮੈਜਿਸਟਰੇਟ ਏਮਾ ਆਰਥਬਥਨਾਟ ਨੇ ਸੁਣਵਾਈ ਦੌਰਾਨ ਕਿਹਾ ਕਿ ਮਾਲਿਆ ਖਿਲਾਫ਼ ਪਹਿਲੇ ਨਜ਼ਰੀਏ ਮਾਮਲਾ ਹੈ ਤੇ ਜੇਕਰ ਉਨ੍ਹਾਂ ਦੀ ਹਵਾਲਗੀ ਕੀਤੀ ਜਾਂਦੀ ਹੈ ਤਾਂ ਇਸ ਨਾਲ ਮਨੁੱਖੀ ਅਧਿਕਾਰ ਦਾ ਘਾਣ ਨਹੀਂ ਹੋਵੇਗਾ ਜੱਜ ਦੇ ਆਦੇਸ਼ ਨੂੰ ਹਾਲੇ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ ਮਿਲਣੀ ਬਾਕੀ ਹੈ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਮਾਲਿਆ ਨੂੰ ਭਾਰਤ ਦੇ ਹਵਾਲੇ ਕੀਤਾ ਜਾ ਸਕਦਾ ਹੈ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਰਹੇ 62 ਸਾਲਾ ਵਿਜੈ ਮਾਲਿਆ ਪਿਛਲੇ ਸਾਲ ਅਪਰੈਲ ਤੋਂ ਜ਼ਮਾਨਤ ‘ਤੇ ਹਨ ਹਾਲੇ ਤੱਕ ਸੀਬੀਆਈ ਡਾਇਰੈਕਟਰ ਅਲੋਕ ਵਰਮਾ ਇਸ ਸੁਣਵਾਈ ‘ਚ ਸ਼ਾਮਲ ਹੋ ਰਹੇ ਸਨ, ਪਰ ਵਿਵਾਦ ਤੋਂ ਬਾਅਦ ਅਸਥਾਨਾ ਤੋਂ ਸਾਰੇ ਅਧਿਕਾਰ ਵਾਪਸ ਲੈਂਦਿਆਂ ਉਨ੍ਹਾਂ ਛੁੱਟੀ ‘ਤੇ ਭੇਜ ਦਿੱਤਾ ਗਿਆ ਸੀ ਮਾਲਿਆ ‘ਤੇ ਲਗਭਗ 9 ਹਜ਼ਾਰ ਕਰੋੜ ਰੁਪਏ ਲੈ ਕੇ ਭੱਜਣ ਦਾ ਦੋਸ਼ ਹੈ।