Bhagat Singh: ਆਜ਼ਾਦੀ ਘੁਲਾਟੀਏ ਨਹੀਂ’ ਅੱਤਵਾਦੀ ਸੀ ‘ਭਗਤ ਸਿੰਘ, ਕੋਰਟ ’ਚ ਬੋਲੀ ਪਾਕਿਸਤਾਨ ਦੀ ਪੰਜਾਬ ਸਰਕਾਰ

Bhagat Singh
Bhagat Singh: ਆਜ਼ਾਦੀ ਘੁਲਾਟੀਏ ਨਹੀਂ' ਅੱਤਵਾਦੀ ਸੀ 'ਭਗਤ ਸਿੰਘ, ਕੋਰਟ ’ਚ ਬੋਲੀ ਪਾਕਿਸਤਾਨ ਦੀ ਪੰਜਾਬ ਸਰਕਾਰ

ਭਾਰਤੀਆਂ ਨੇ ਪਾਕਿਸਤਾਨ ਵੱਲੋਂ ਵਰਤੀ ਗਈ ਭਾਸ਼ਾ ਦੀ ਕੀਤੀ ਨਿਖੇਧੀ, ਮੋਦੀ ਸਰਕਾਰ ਤੋਂ ਦਖਲ ਦੇਣ ਦੀ ਕੀਤੀ ਮੰਗ

Bhagat Singh: ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਂਅ ਭਗਤ ਸਿੰਘ ਦੇ ਨਾਂ ਅ’ਤੇ ਰੱਖਣ ਅਤੇ ਉਨ੍ਹਾਂ ਦਾ ਬੁੱਤ ਉਥੇ ਸਥਾਪਤ ਕਰਨ ਦੀਆਂ ਯੋਜਨਾਵਾਂ ਨੂੰ ਇਕ ਸੇਵਾਮੁਕਤ ਫੌਜੀ ਅਧਿਕਾਰੀ ਦੀ ਟਿੱਪਣੀ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸੂਬਾਈ ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਭਗਤ ਸਿੰਘ ਆਜ਼ਾਦੀ ਘੁਲਾਟੀਏ ਨਹੀਂ, ਸਗੋਂ ਅੱਜ ਦੀ ਪਰਿਭਾਸ਼ਾ ’ਚ ਇੱਕ ਅੱਤਵਾਦੀ ਸਨ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਇਹ ਜਾਣਕਾਰੀ ਹਾਈ ਕੋਰਟ ਨੂੰ ਦਿੱਤੀ ਹੈ।

ਲਾਹੌਰ ਹਾਈ ਕੋਰਟ ‘ਚ ਸਹਾਇਕ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਸ਼ੁੱਕਰਵਾਰ ਨੂੰ ਲਿਖਤੀ ਜਵਾਬ ‘ਚ ਆਜ਼ਾਦੀ ਘੁਲਾਟੀਏ ‘ਤੇ ਗੰਭੀਰ ਦੋਸ਼ ਲਗਾਏ ਸਨ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਵੱਲੋਂ LHC ‘ਚ ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ਦੇ ਜਵਾਬ ‘ਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਨੇ ਇੱਕ ਜਵਾਬ ’ਚ ਕਿਹਾ, ”ਸ਼ਾਦਮਾਨ ਚੌਕ ਦਾ ਨਾਂਅ ਭਗਤ ਸਿੰਘ ਦੇ ਨਾਂਅ ‘ਤੇ ਰੱਖਣ ਅਤੇ ਉਨ੍ਹਾਂ ਦਾ ਬੁੱਤ ਲਗਾਉਣ ਦੀ ਲਾਹੌਰ ਸ਼ਹਿਰ ਜ਼ਿਲਾ ਸਰਕਾਰ ਦੀ ਪ੍ਰਸਤਾਵਿਤ ਯੋਜਨਾ ਨੂੰ “ਕਮੋਡੋਰ (ਸੇਵਾਮੁਕਤ) ਤਾਰਿਕ ਮਜੀਦ ਦੁਆਰਾ ਪੇਸ਼ ਕੀਤੀ ਗਈ ਟਿੱਪਣੀ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਗਿਆ ਹੈ।”

ਇਸ ਵਿਚ ਕਿਹਾ ਗਿਆ ਹੈ ਕਿ ਸ਼ਾਦਮਾਨ ਚੌਕ ਦਾ ਨਾਂਅ ਭਗਤ ਸਿੰਘ ਦੇ ਨਾਂਅ ‘ਤੇ ਰੱਖਣ ਲਈ ਸਰਕਾਰ ਦੁਆਰਾ ਬਣਾਈ ਗਈ ਕਮੇਟੀ ਦਾ ਹਿੱਸਾ ਰਹੇ ਮਜੀਦ ਨੇ ਆਪਣੀ ਟਿੱਪਣੀ ਵਿਚ ਦਾਅਵਾ ਕੀਤਾ ਕਿ ਭਗਤ ਸਿੰਘ “ਅੱਜ ਦੀ ਪਰਿਭਾਸ਼ਾ ਵਿਚ ਇਕ ਅਪਰਾਧੀ ਅਤੇ ਅੱਤਵਾਦੀ ਸੀ”। ਉਨ੍ਹਾਂ ਨੇ ਬ੍ਰਿਟਿਸ਼ ਪੁਲਿਸ ਅਧਿਕਾਰੀ ਦਾ ਕਤਲ ਕੀਤਾ ਸੀ ਅਤੇ ਇਸ ਜੁਰਮ ਲਈ ਉਨ੍ਹਾਂ ਨੂੰ ਦੋ ਸਾਥੀਆਂ ਸਮੇਤ ਫਾਂਸੀ ਦਿੱਤੀ ਗਈ। ਮਜੀਦ ਨੇ ਸਰਕਾਰ ਨੂੰ ਸਿਫਾਰਿਸ਼ ਕੀਤੀ ਕਿ ਸ਼ਾਦਮਾਨ ਚੌਕ ਦਾ ਨਾਂਅ ਭਗਤ ਸਿੰਘ ਚੌਕ ਨਾ ਰੱਖਿਆ ਜਾਵੇ ਅਤੇ ਉਸ ਦਾ ਬੁੱਤ ਉਥੇ ਨਾ ਲਾਇਆ ਜਾਵੇ। Bhagat Singh

ਆਪ ਆਗੂ ਨੇ ਪਾਕਿਸਤਾਨ ਵੱਲੋਂ ਵਰਤੀ ਗਈ ਭਾਸ਼ਾ ਦੀ ਕੀਤੀ ਨਿਖੇਧੀ, ਮੋਦੀ ਸਰਕਾਰ ਤੋਂ ਦਖਲ ਦੇਣ ਦੀ ਕੀਤੀ ਮੰਗ

ਪਕਿਸਤਾਨ ਦੇ ਭਗਤ ਸਿੰਘ ਬਾਰੇ ਦਿੱਤੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਅਸੀਂ ਪਾਕਿਸਤਾਨ ਵੱਲੋਂ ਵਰਤੀ ਗਈ ਭਾਸ਼ਾ ਦੀ ਵੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਪਾਕਿਸਤਾਨ ਵਿੱਚ ਵੀ ਉਨ੍ਹਾਂ ਦੇ ਸਮਰਥਕ ਹਨ। ਪਾਕਿਸਤਾਨ ਅਤੇ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਇਹ ਹਲਫ਼ਨਾਮਾ ਦੇਣਾ ਬਹੁਤ ਹੀ ਦੁਖਦਾਈ ਅਤੇ ਪੀੜਾਦਾਇਕ ਹੈ। ਆਮ ਆਦਮੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕਰਦੀ ਹੈ।

LEAVE A REPLY

Please enter your comment!
Please enter your name here