ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਮੌਕੇ ਕੱਚੇ ਮੁਲਜ਼ਮ ਕੀਤੇ ਖੁਸ਼

Bhagwant Mann
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਜਲਦ ਹੀ 6 ਹਜ਼ਾਰ ਤੋਂ ਜ਼ਿਆਦਾ ਹੋਰ ਕਰਮਚਾਰੀ ਕੱਚੇ ਤੋਂ ਪੱਕੇ ਹੋਣ ਜਾ ਰਹੇ ਹਨ। ਇਸ ਬਾਰੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਲੋਹੜੀ ਮੌਕੇ ਐਲਾਨ ਕਰ ਦਿੱਤਾ ਗਿਆ ਹੈ। ਇਹ 6 ਹਜ਼ਾਰ ਕਰਮਚਾਰੀ ਕਿਹੜੇ ਵਿਭਾਗ ਦੇ ਹੋਣਗੇ, ਇਸ ਬਾਰੇ ਭਗਵੰਤ ਮਾਨ ਵੱਲੋਂ ਇੰਤਜ਼ਾਰ ਕਰਨ ਲਈ ਕਿਹਾ ਗਿਆ ਹੈ ਪਰ ਮੁੱਖ ਮੰਤਰੀ ਦੇ ਇਸ ਐਲਾਨ ਨਾਲ ਕੱਚੇ ਕਰਮਚਾਰੀਆਂ ਦੇ ਚੇਹਰੇ ਖਿੜ ਗਏ ਹਨ।

ਪਹਿਲੇ ਫੇਜ ਵਿੱਚ 8736 ਕੱਚੇ ਕਰਮਚਾਰੀਆਂ ਦੇ ਪੱਕੇ ਹੋਣ ਤੋਂ ਬਾਅਦ ਹੁਣ ਦੂਜੇ ਫੇਜ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਹੁਣ ਹੌਲੀ-ਹੌਲੀ ਕਰਦੇ ਹੋਏ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਲੋਹੜੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਕੱਚੇ ਕਰਮਚਾਰੀਆਂ ਵੱਲੋਂ ਵਧਾਈ ਦਿੰਦੇ ਹੋਏ ਲੋਹੜੀ ਦੁੱਗਣੀ ਖ਼ੁਸ਼ੀ ਨਾਲ ਮਨਾਉਣ ਦਾ ਐਲਾਨ ਵੀ ਕਰ ਦਿੱਤਾ ਹੈ।

ਪਹਿਲੇ ਫੇਜ ’ਚ 8736 ਕਰਮਚਾਰੀਆਂ ਨੂੰ ਕੀਤਾ ਜਾ ਚੁੱਕਾ ਹੈ ਪੱਕਾ

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਲਗਭਗ 25 ਹਜ਼ਾਰ ਕੱਚੇ ਕਰਮਚਾਰੀ ਆਪਣੇ ਪੱਕੇ ਹੋਣ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਪਿਛਲੀ ਸਰਕਾਰਾਂ ਵਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਕਾਨੂੰਨ ਤਾਂ ਤਿਆਰ ਕੀਤਾ ਗਿਆ ਪਰ ਉਸ ਕਾਨੂੰਨ ਨੂੰ ਸਿਰੇ ਨਹੀਂ ਚੜ੍ਹਾਇਆ ਗਿਆ, ਜਿਸ ਕਾਰਨ ਹੀ ਸ਼ੋ੍ਰਮਣੀ ਅਕਾਲੀ ਦਲ ਅਤੇ ਉਸ ਤੋਂ ਬਾਅਦ ਕਾਂਗਰਸ ਦੀ ਸਰਕਾਰ ਦਰਮਿਆਨ ਕੋਈ ਵੀ ਕੱਚਾ ਕਰਮਚਾਰੀ ਪੱਕਾ ਨਹੀਂ ਹੋ ਸਕਿਆ। (Bhagwant Maan)

ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਭਗਵੰਤ ਮਾਨ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਫੈਸਲਾ ਕਰਦੇ ਹੋਏ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਦੇ 8736 ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕਰਦੇ ਹੋਏ ਅਧਿਆਪਕ ਦਿਵਸ ਦਾ ਤੋਹਫ਼ਾ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਇਨਾਂ 8736 ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਗਿਆ ਹੈ।

Lohri

ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕਰਦੇ ਹੋਏ ਦਿੱਤੀ ਜਾਣਕਾਰੀ, ਜਲਦ ਮਿਲੇਗੀ ਲਿਸਟ

ਇਨ੍ਹਾਂ ਦੇ ਪੱਕੇ ਹੋਣ ਤੋਂ ਬਾਅਦ ਲੋਹੜੀ ਮੌਕੇ ਭਗਵੰਤ ਮਾਨ (Bhagwant Maan) ਵੱਲੋਂ 6 ਹਜ਼ਾਰ ਹੋਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਵੱਲੋਂ ਟਵਿੱਟ ਕਰਦੇ ਹੋਏ ਲਿਖਿਆ ਕਿ ਉਹ ਲੋਹੜੀ ਮੌਕੇ ਇੱਕ ਹੋਰ ਖ਼ੁਸ਼ੀ ਤੁਹਾਡੇ ਨਾਲ ਸਾਂਝੀ ਕਰ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਗਾਤਾਰ ਲੋਕ ਪੱਖੀ ਫੈਸਲੇ ਕੀਤੇ ਜਾ ਰਹੇ ਹਨ ਤਾਂ ਇਸੇ ਕੜੀ ਤਹਿਤ 6 ਹਜ਼ਾਰ ਤੋਂ ਜ਼ਿਆਦਾ ਕੱਚੇ ਕਰਮਚਾਰੀਆਂ ਨੂੰ ਜਲਦ ਹੀ ਪੱਕਾ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਲਈ ਜਲਦ ਹੀ ਵੇਰਵੇ ਸਾਂਝੇ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ