‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੇਵਾਵਾਂ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ : ਜੱਸੀ ਸੋਹੀਆਂ ਵਾਲਾ

Bhagwant Mann
ਭਾਦਸੋਂ :ਪਿੰਡ ਦੰਦਰਾਲਾ ਢੀਂਡਸਾ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਕਰਦੇ ਹੋਏ ਯੂਥ ਆਗੂ ਨਰੈਣ ਸਿੰਘ ਢੀਂਡਸਾ ਨਾਲ ਮਨਪ੍ਰੀਤ ਸਿੰਘ ਧਾਰੋਂਕੀ, ਗੁਰਸੇਵ ਸਿੰਘ ਢੀਂਡਸਾ, ਦਵਿੰਦਰ ਸਿੰਘ ਕੁਲਾਰਾ ਆਦਿ। ਤਸਵੀਰ ਤੇ ਵੇਰਵਾ ਸੁਸ਼ੀਲ ਕੁਮਾਰ

(ਸੁਸ਼ੀਲ ਕੁਮਾਰ ) ਭਾਦਸੋਂ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਦੰਦਰਾਲਾ ਢੀਂਡਸਾ ਵਿਖੇ ਆਪ ਦੇ ਯੂਥ ਆਗੂ ਨਰੈਣ ਸਿੰਘ ਢੀਂਡਸਾ ਦੇ ਪਰਿਵਾਰ ਵੱਲੋਂ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਮੂਲੀਅਤ ਕਰਨ ਮੌਕੇ ਗੱਲਬਾਤ ਕਰਦਿਆ ਕੀਤਾ। Bhagwant Mann

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਸਿਹਤ ਅਤੇ ਸਿੱਖਿਆ ਸੇਵਾਵਾਂ ਬੇਹਤਰ ਢੰਗ ਨਾਲ ਵਧੀਆ ਬਣਾਈਆ ਗਈਆਂ ਹਨ ਉਥੇ ਹੀ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੇਵਾਵਾਂ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ ਕਿਉਕਿ ਇਸ ਸਕੀਮ ਰਾਂਹੀ ਬਹੁਤੇ ਲੋਕ ਆਪਣੇ ਘਰ ਬੈਠੇ ਹੀ ਸਰਕਾਰ ਦੀਆਂ ਇਨ੍ਹਾਂ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। (Bhagwant Mann)

ਇਹ ਵੀ ਪਡ਼੍ਹੋ : Parliament Security Breach: ਸੰਸਦ ‘ਚ ਸੁਰੱਖਿਆ ਦੇ ਮੁੱਦੇ ‘ਤੇ ਕਾਂਗਰਸ ਨੇ ਦਿੱਤਾ ਵੱਡਾ ਬਿਆਨ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਬੇਰੁਜ਼ਗਾਰੀ ਦਾ ਖਾਤਮਾ ਕਰਨ ਲਈ ਸੂਬਾ ਸਰਕਾਰ ਵਲੋਂ ਹੁਣ ਤੱਕ 40,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ 2.98 ਲੱਖ ਹੋਰ ਨੌਜਵਾਨ ਮੁੰਡੇ-ਕੁੜੀਆਂ ਨੂੰ ਡਿਗਰੀਆ ਮੁਤਾਬਕ ਰੁਜ਼ਗਾਰ ਮਿਲੇਗਾ। ਇਸ ਮੌਕੇ ਯੂਥ ਆਗੂ ਮਨਪ੍ਰੀਤ ਸਿੰਘ ਧਾਰੋਂਕੀ, ਗੁਰਸੇਵ ਸਿੰਘ ਢੀਂਡਸਾ, ਦਵਿੰਦਰ ਸਿੰਘ ਕੁਲਾਰਾ, ਸੁੱਖੀ ਬਿਸ਼ਨਗੜ, ਲਾਡੀ ਖਹਿਰਾ, ਜਸਕਰਨਵੀਰ ਸਿੰਘ ਤੇਜੇ, ਸੋਮਾ ਸਿੰਘ ਚਾਸਵਾਲ, ਗਿਆਨ ਸਿੰਘ ਖਨੌੜਾ, ਗੁਰਪ੍ਰੀਤ ਸਿੰਘ ਮੱਲੇਵਾਲ, ਹਰਮੀਕ ਸਿੰਘ ਬਾਜਵਾ, ਬਿੱਟੂ ਬਾਬਰਪੁਰ, ਗੁਰਮੁੱਖ ਸਿੰਘ ਮੋਹਲਗੁਆਰਾ, ਗੁਰਦੀਪ ਸਿੰਘ ਸੋਹੀ, ਮਨਜੋਤ ਸਿੰਘ ਲੱਧਾਹੇੜੀ, ਗੱਗੀ ਬਾਬਰਪੁਰ, ਹਨੀ ਪਹਾੜਪੁਰ, ਸੁਖਪ੍ਰੀਤ ਸਿੰਘ ਸੁਰਾਜਪੁਰ, ਪਰਮਿੰਦਰ ਪਹਾੜਪੁਰ, ਡਾ. ਗੁਰਪ੍ਰੀਤ ਸਿੰਘ ਕਾਲਸਨਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। (Bhagwant Mann)