ਭਗਵੰਤ ਮਾਨ ਮੁੜ ਬਣੇ ‘ਪੰਜਾਬ ਪਰਧਾਨ’

Bhagwant, Turned, Back, Punjab, Presidency

ਪ੍ਰਧਾਨਗੀ ਲੈਣ ਨੂੰ ਦੱਸਿਆ ‘ਚੈਂਲੰਜ’

ਚੰਡੀਗੜ੍ਹ : ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਕਮਾਨ ਸੰਭਾਲ ਲਈ ਹੈ। ਇੱਥੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਭਗਵੰਤ ਮਾਨ ਦੀ ਤਾਜਪੋਸ਼ੀ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਹੁਦਿਆਂ ਦੀ ਕੋਈ ਭੁੱਖ ਨਹੀਂ ਹੈ, ਸਗੋਂ ਪੰਜਾਬ ਪ੍ਰਧਾਨ ਦਾ ਅਹੁਦਾ ਸਵੀਕਾਰ ਕਰਨਾ ਉਨ੍ਹਾਂ ਲਈ ਇਕ ਚੈਲੇਂਜ ਹੈ, ਕਿਉਂਕਿ ਇਸ ਸਮੇਂ ਅਕਾਲੀ ਅਤੇ ਕਾਂਗਰਸੀ ਦੋਵੇਂ ਪੰਜਾਬ ਨੂੰ ਲੁੱਟ ਕੇ ਖਾ ਰਹੇ ਹਨ ਅਤੇ ਪੰਜਾਬ ਨੂੰ ਤੀਜਾ ਬਦਲ ਚਾਹੀਦਾ ਹੈ।। ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਕਿਸਾਨ, ਅਧਿਆਪਕ, ਬੇਰੋਜ਼ਗਾਰ, ਆਂਗਨਵਾੜੀ ਵਰਕਰ ਸਭ ਸੜਕਾਂ ‘ਤੇ ਰੁਲ ਰਹੇ ਹਨ ਪਰ ਘਰ ਬੈਠੀ ਹੈ ਤਾਂ ਸਿਰਫ ਸਰਕਾਰ, ਇਸ ਲਈ ਉਨ੍ਹਾਂ ਨੇ ਪੰਜਾਬ ਨੂੰ ਦੁਬਾਰਾ ਜੋੜਨ ਲਈ ਇਹ ਅਹੁਦਾ ਸਵੀਕਾਰ ਕੀਤਾ ਹੈ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਨੂੰ ਵਿਰੋਧੀ ਧਿਰ ਬਣਾਉਣ ਲਈ ਉਹ ਪੰਜਾਬ ਦੇ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਚ ਅਜਿਹੇ ਲੋਕਾਂ ਦੀ ਕੋਈ ਥਾਂ ਨਹੀਂ ਹੈ, ਜੋ ਪੰਜਾਬ ਦੇ ਹਿੱਤਾਂ ਬਾਰੇ ਨਹੀਂ ਸੋਚਦੇ ਅਤੇ ਜਿਨ੍ਹਾਂ ਨੂੰ ਪੰਜਾਬ ਦੀ ਫਿਕਰ ਹੈ, ਉਨ੍ਹਾਂ ਨੂੰ ਉਹ ਹੱਥ ਜੋੜ ਕੇ ਵੀ ਮਨਾ ਲੈਣਗੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਖਹਿਰਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕੁਝ ਲੋਕ ਕੁਰਸੀ ਦੇ ਭੁੱਖੇ ਸਨ ਅਤੇ ਜਿਵੇਂ ਹੀ ਪਾਰਟੀ ‘ਚ ਉਨ੍ਹਾਂ ਨੂੰ ਕੋਈ ਦੂਜਾ ਅਹੁਦਾ ਦਿੱਤਾ ਗਿਆ, ਉਸ ਸਮੇਂ ਪਾਰਟੀ ਉਨ੍ਹਾਂ ਲਈ ਤਾਨਾਸ਼ਾਹ ਹੋ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।