ਮੁੱਖ ਮੰਤਰੀ ਮਾਨ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਲਈ ਕੀਤੇ ਵੱਡੇ ਐਲਾਨ

CM Bhagwant Mann

CM Punjab announcements | ਅਧਿਆਪਕ ਕੌਮ ਦੇ ਨਿਰਮਾਤਾ : ਮੁੱਖ ਮੰਤਰੀ ਮਾਨ

ਚੰਡੀਗ਼ੜ੍ਹ। ਪੰਜਾਬ ਸਰਕਾਰ ਨੇ ਅੱਜ ਯਾਨੀ ਅਧਿਆਪਕ ਦਿਵਸ ਮੌਕੇ (CM Punjab announcements) ’ਤੇ ਅਧਿਆਪਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਮੁੱਖ ਮੰਤਰੀ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵੀਡੀਓ ਸੰਦੇਸ਼ ਰਾਹੀਂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆ ਅਧਿਆਪਕਾਂ ਲਈ ਤਿੰਨ ਵੱਡੇ ਐਲਾਨ ਕੀਤੇ ਹਨ।

ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਗੈਸਟ ਫੈਕਿਲਟੀ ਅਧਿਆਪਕ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਦੂਜਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿਚ ਯੂਜੀਸੀ ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ, ਇਸ ਦੀਆਂ ਸਾਰੀਆਂ ਸ਼ਰਤਾਂ ਲਾਗੂ ਹੋਣਗੀਆਂ। ਇਹ ਪੇਅ ਕਮਿਸ਼ਨ 1 ਅਕਤੂਬਰ 2022 ਤੋਂ ਲਾਗੂ ਹੋਵੇਗਾ।

  • ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ
  • ਸਰਕਾਰੀ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਖੁਸ਼ਖਬਰੀ
  • UGC ਤਨਖਾਹ ਸਕੇਲ (7ਵਾਂ) ਸੋਧਿਆ ਲਾਗੂ
  • ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕੀਤੀ
  • ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ
  • ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧੀ ਹੈ
  • ਅਧਿਆਪਕ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ

ਮੂਸੇਵਾਲਾ ਪਰਿਵਾਰ ਦਾ ਗੈਂਗਸਟਰਾਂ ਨੂੰ ਜਵਾਬ

ਤੀਜੇ ਐਲਾਨ ਵਿਚ ਆਖਿਆ ਗਿਆ ਹੈ ਕਿ ਜਿਹੜੇ ਗੈਸਟ ਫੈਕਿਲਟੀ ਅਧਿਆਪਕ ਪਿਛਲੇ 18-20 ਸਾਲਾਂ ਤੋਂ ਪੜ੍ਹਾਅ ਰਹੇ ਹਨ, ਉਨ੍ਹਾਂ ਦੇ ਮਾਨ ਸਨਮਾਨ ਅਤੇ ਭੱਤੇ ਵਿਚ ਵਾਧਾ ਕੀਤਾ ਜਾਵੇਗਾ, ਇਨ੍ਹਾਂ ਸਾਰਿਆਂ ਦਾ ਨੋਟੀਫਿਕੇਸ਼ਨ ਬਹੁਤ ਜਲਦ ਜਾਰੀ ਕਰ ਦਿੱਤਾ ਜਾਵੇਗਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ। ਪੰਜਾਬ ਦਾ ਭਵਿੱਖ ਅਤੇ ਨੀਹਾਂ ਮਜ਼ਬੂਤ ਕਰਨ ਵਿਚ ਅਧਿਆਪਕ ਅਹਿਮ ਯੋਗਦਾਨ ਪਾ ਰਹੇ ਹਨ। ਲਿਹਾਜ਼ਾ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ