ਭਗਵੰਤ ਮਾਨ ਨੇ ਵਾਅਦਾ ਕੀਤਾ ਪੂਰਾ : ਕੋਰੋਨਾ ਯੋਧਾ ਪੀਆਰਟੀਸੀ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ

Bhagwant Mann

ਭਗਵੰਤ ਮਾਨ (Bhagwant Mann) ਨੇ ਵਾਅਦਾ ਕੀਤਾ ਪੂਰਾ : ਕੋਰੋਨਾ ਯੋਧਾ ਪੀਆਰਟੀਸੀ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਮ ’ਚ ਪਾ ਕੇ ਲੋਕਾਂ ਨੂੰ ਬੱਸ ਰਾਹੀਂ ਆਪਣੀ ਮੰਜਿਲ ਤੱਕ ਪਹੁੰਚਾਉਣ ਦਾ ਕੰਮ ਕਰਨ ਵਾਲੇ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਮਾਨ ਸਰਕਾਰ 50 ਲੱਖ ਰੁਪਏ ਮੁਆਵਜ਼ਾ ਦੇਵੇਗੀ। ਮਨਜੀਤ ਸਿੰਘ ਦੀ ਡਿਊਟੀ ਦੌਰਾਨ ਹਾਰਟ ਅਟੈਕ ਕਾਰਨ ਮੌਤ ਹੋ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਨੇ ਵਿੱਤੀ ਵਿਭਾਗ ਨੂੰ ਤੁਰੰਤ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਦੇ ਆਦੇਸ਼ ਦਿੱਤੇ ਹਨ।

ਜਿਕਰਯੋਗ ਹੈ ਕਿ ਮਨਜੀਤ ਸਿੰਘ ਉਹ ਡਰਾਈਵਰ ਹੈ ਜਦੋਂ ਕੋਰੋਨਾ ਦੀ ਲਹਿਰ ਪੂਰੀ ਤਰ੍ਹਾਂ ਆਪਣਾ ਕਹਿਰ ਢਾਹ ਰਹੀ ਸੀ ਉਦੋਂ ਮਨਜੀਤ ਸਿੰਘ ਸ੍ਰੀ ਹਜ਼ੂਰ ਸਾਹਿਬ, ਸ੍ਰੀ ਨਾਂਦੇੜ ਸਾਹਿਬ ’ਚ ਫਸੇ ਸੈਂਕੜੇ ਸ਼ਰਧਾਲੂਆਂ ਨੂੰ ਪੰਜਾਬ ਲੈ ਕੇ ਆਏ ਸਨ। ਇਸ ਦੇ ਲਈ ਉਨ੍ਹਾਂ ਨੇ ਸਰਕਾਰੀ ਬੱਸ ਰਾਹੀਂ ਪੰਜਾਬ ਤੇ ਮਹਾਂਰਾਸ਼ਟਰ ਦੇ ਕਈ ਚੱਕਰ ਲਾਏ ਸਨ।

ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਨੇ ਮਨਜੀਤ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਸ ਦਾ ਵਿਰੋਧ ਕਰਦਿਆਂ ਉਸ ਨੂੰ 50 ਲੱਖ ਰੁਪਏ ਦੇਣ ਲਈ ਕਾਂਗਰਸ ਖਿਲਾਫ ਪ੍ਰਦਰਸ਼ਨ ਕੀਤਾ ਸੀ। ਹੁਣ ਪੰਜਾਬ ’ਚ ਆਪ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ