ਭਗਵੰਤ ਮਾਨ ਨੇ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਲੋਕ ਸਭਾ ਚੋਣ ਪ੍ਰਚਾਰ ਦੇ ਦਿੱਤੇ ਗੁਰ

Punjab News
ਬਠਿੰਡਾ : ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ। ਤਸਵੀਰ : ਸੱਚ ਕਹੂੰ ਨਿਊਜ਼

ਕਿਹਾ : ਕਿਸੇ ’ਤੇ ਟੀਕਾ-ਟਿੱਪਣੀਆਂ ਦੀ ਥਾਂ ਦੋ ਸਾਲਾਂ ਦੇ ਕਾਰਜ਼ਕਾਲ ਦੀਆਂ ਪ੍ਰਾਪਤੀਆਂ ਦੱਸੋ

(ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ਲਈ ਬਠਿੰਡਾ ਤੋਂ ਉਮੀਦਵਾਰ ਐਲਾਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਲਈ ਖਾਸ ਰਣਨੀਤੀ ਬਣਾਈ ਹੈ। ਇਸ ਰਣਨੀਤੀ ਤੋਂ ਲੋਕ ਸਭਾ ਹਲਕੇ ’ਚ ਪੈਂਦੇ ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਪੁੱਜੇ। ਉਨ੍ਹਾਂ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਪਿੰਡਾਂ-ਸ਼ਹਿਰਾਂ ’ਚ ਪ੍ਰਚਾਰ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂੰ ਕਰਵਾਇਆ। Punjab News

ਮੀਟਿੰਗ ਦੌਰਾਨ ਭਗਵੰਤ ਮਾਨ ਨੇ ਬਠਿੰਡਾ ਲੋਕ ਸਭਾ ਹਲਕੇ ’ਚੋਂ ਜਿੱਤ ਹਾਸਿਲ ਕਰਨ ਲਈ ਵਿਧਾਇਕਾਂ ਅਤੇ ਚੇਅਰਮੈਨਾਂ ਸਮੇਤ ਹੋਰਨਾਂ ਅਹੁਦੇਦਾਰਾਂ ਨੂੰ ਕਿਹਾ ਕਿ ਚੋਣ ਪ੍ਰਚਾਰ ਸਾਫ਼ ਸੁਥਰਾ ਹੋਵੇ ਨਾ ਕਿ ਕਿਸੇ ’ਤੇ ਨਿੱਜੀ ਟੀਕਾ ਟਿੱਪਣੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਨਿੱਜੀ ਟਿੱਪਣੀਆਂ ਦੀ ਥਾਂ ਪਿੰਡਾਂ-ਸ਼ਹਿਰਾਂ ਦੀਆਂ ਗਲੀਆਂ ’ਚ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਦੇ ਕਾਰਜ਼ਕਾਲ ਦੌਰਾਨ ਕੀਤੇ ਕੰਮਾਂ ਤੋਂ ਜਾਣੂੰ ਕਰਵਾਇਆ ਜਾਵੇ। Punjab News

ਇਹ ਵੀ ਪੜ੍ਹੋ: ਕੇਜਰੀਵਾਲ ਦੇ ਘਰ ਪਹੁੰਚੀ ਈਡੀ

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕਿਸ ਤਰ੍ਹਾਂ ਪਹਿਲੀਆਂ ਸਰਕਾਰਾਂ ਸਿਰਫ਼ ਚੋਣਾਂ ਤੋਂ ਪਹਿਲਾਂ ਹੀ ਨੌਕਰੀਆਂ ਵੰਡਦੀਆਂ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੀ ਸ਼ੁਰੂਆਤ ’ਚ ਹੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੌਕਰੀਆਂ ਤੋਂ ਇਲਾਵਾ ਮੁਫ਼ਤ ਬਿਜਲੀ, ਸਕੂਲ ਆਫ ਐਮੀਨੈਂਸ, ਮੁਹੱਲਾ ਕਲੀਨਿਕ, ਵਪਾਰੀਆਂ ਵਾਸਤੇ ਓਟੀਐਸ ਸਕੀਮ, ਸ਼ੈਲਰ ਮਾਲਕਾਂ ਵਾਸਤੇ ਬਿਜਲੀ ਸਬੰਧੀ ਨੀਤੀ ਦਾ ਵੀ ਜ਼ਿਕਰ ਕੀਤਾ। Punjab News

ਇਸ ਮੀਟਿੰਗ ’ਚ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਭੁੱਚੋ ਤੋਂ ਵਿਧਾਇਕ ਮਾ. ਜਗਸੀਰ ਸਿੰਘ, ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਸਮੇਤ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਿਤ ਅਹੁਦੇਦਾਰ ਹਾਜ਼ਰ ਸਨ।