
ਸਕੂਲਾਂ ਉੱਤੇ ਖਰਚੇ ਜਾ ਰਹੇ ਹਨ ਕਰੋੜਾਂ ਰੁਪਏ | Mann Government
- ਸਕੂਲਾਂ ਵਿੱਚ ਸਵਾ ਦੋ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
Mann Government: (ਰਾਜਨ ਮਾਨ) ਅੰਮ੍ਰਿਤਸਰ। ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਪਾਕਿਸਤਾਨ ਸਰਹੱਦ ਦੇ ਆਖਰੀ ਪਿੰਡ ਬਲੜਵਾਲ ਅਤੇ ਸਾਰੰਗ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਆਈ ਸਵਾ ਦੋ ਕਰੋੜ ਤੋਂ ਵੱਧ ਦੀ ਰਕਮ ਨਾਲ ਹੋਏ ਕੰਮ ਬੱਚਿਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਮੈਨੂੰ ਦਿਲੀ ਖੁਸ਼ੀ ਉਸ ਵੇਲੇ ਹੋਵੇਗੀ ਜਦੋਂ ਸਾਡੀਆਂ ਇਸ ਇਲਾਕੇ ਦੀਆਂ ਬੱਚੀਆਂ ਖੇਤੀਬਾੜੀ ਦੇ ਕੰਮਾਂ ਵਿੱਚੋਂ ਨਿਕਲ ਕੇ ਡਾਕਟਰ, ਇੰਜੀਨੀਅਰ ਅਤੇ ਪਾਇਲਟ ਵਰਗੇ ਉੱਚ ਅਹੁਦਿਆਂ ਉਤੇ ਪਹੁੰਚਣਗੀਆਂ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡੀ ਰਾਹਤ, ਇਸ ਰੂਟ ’ਤੇ ਚੱਲੇਗੀ ਸਪੈਸ਼ਲ ਟਰੇਨ

ਉਹਨਾਂ ਕਿਹਾ ਕਿ ਕਿਰਤੀ ਸਿੱਖਾਂ ਦਾ ਇਹ ਇਲਾਕਾ ਪਛੜਿਆ ਇਲਾਕਾ ਕਰਕੇ ਜਾਣਿਆ ਜਾਂਦਾ ਹੈ, ਪਰ ਇਸ ਨਾਲੋਂ ਪਛੜਿਆ ਸ਼ਬਦ ਲਾਹਉਣ ਲਈ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਬੀੜਾ ਚੁੱਕਿਆ ਹੈ, ਉਸ ਦੇ ਨਤੀਜੇ ਆਉਣ ਵਾਲੇ ਸਾਲਾਂ ਵਿੱਚ ਸਾਹਮਣੇ ਆ ਜਾਣਗੇ। ਉਹਨਾਂ ਕਿਹਾ ਕਿ ਅੱਜ ਮੈਂ ਬਲੜਵਾਲ ਦੇ ਸਕੂਲਾਂ ਵਿੱਚ 1.33 ਕਰੋੜ ਰੁਪਏ ਅਤੇ ਸਾਰੰਗਦੇਵ ਸਕੂਲ ਵਿੱਚ ਲਗਭਗ 82 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ ਹੈ । ਉਹਨਾਂ ਕਿਹਾ ਕਿ ਸਕੂਲਾਂ ਨੂੰ ਡੇਢ-ਡੇਢ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਕੰਮ ਕੇਵਲ ਤੇ ਕੇਵਲ ਭਗਵੰਤ ਮਾਨ ਸਰਕਾਰ ਦੇ ਹਿੱਸੇ ਆਇਆ ਹੈ , ਜਿਸ ਨੇ ਸਮੇਂ ਦੀ ਆਵਾਜ਼ ਨੂੰ ਪਛਾਣਦੇ ਹੋਏ ਰਾਜ ਦੇ ਬੱਚਿਆਂ ਨੂੰ ਉੱਚ ਪੱਧਰੀ ਵਿੱਦਿਆ ਦੇਣ ਦਾ ਉਦਮ ਕੀਤਾ ਹੈ। ਇਸ ਮੌਕੇ ਸ੍ਰੀ ਖੁਸ਼ਪਾਲ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਐਡਵੋਕੇਟ ਅਮਨਦੀਪ ਕੌਰ, ਓਐਸਡੀ ਗੁਰਜੰਟ ਸਿੰਘ ਸੋਹੀ ਹਾਜ਼ਰ ਸਨ। Mann Government