ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News Bhagwant Mann...

    Bhagwant Mann Health: ਸੀਐਮ ਮਾਨ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਦਾਖਲ

    Bhagwant Mann Health
    Bhagwant Mann Health: ਸੀਐਮ ਮਾਨ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਦਾਖਲ

    ਸੰਗਰੂਰ ’ਚ ਅਚਾਨਕ ਵਧਿਆ ਬਲੱਡ ਪ੍ਰੈਸ਼ਰ | Bhagwant Mann Health

    Bhagwant Mann Health: ਮੋਹਾਲੀ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦਾ ਸੰਗਰੂਰ ’ਚ ਅਚਾਨਕ ਬਲੱਡ ਪ੍ਰੈਸ਼ਰ ਵੱਧ ਗਿਆ। ਉੱਥੇ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ’ਚ ਸੁਧਾਰ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਏਅਰਲਿਫਟ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਸਾਰੇ ਟੈਸਟ ਕੀਤੇ ਗਏ। ਉਨ੍ਹਾਂ ਦੀ ਸਿਹਤ ਠੀਕ ਹੈ। ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਹੈ, ਜਿਸ ਕਾਰਨ ਉਨ੍ਹਾਂ ਨੂੰ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

    ਇਹ ਖਬਰ ਵੀ ਪੜ੍ਹੋ : IND vs PAK: ਮਹਾਮੁਕਾਬਲਾ ਅੱਜ, ਭਾਰਤ ਦਾ ਪਾਕਿਸਤਾਨ ਨਾਲ ਸਾਹਮਣਾ, ਅਭਿਸ਼ੇਕ ਪੂਰੀ ਤਰ੍ਹਾਂ ਫਿੱਟ

    ਡੀਜੀਪੀ ਗੌਰਵ ਯਾਦਵ ਤੇ ਮੁੱਖ ਸਕੱਤਰ ਵੀ ਹਸਪਤਾਲ ’ਚ ਮੌਜੂਦ ਹਨ। ਅੱਜ ਦੁਪਹਿਰ, ਮੁੱਖ ਮੰਤਰੀ ਨੇ ਸੰਗਰੂਰ ਦੇ ਧੂਰੀ ’ਚ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ’ਚ ਪੂਜਾ ਅਰਚਨਾ ਕੀਤੀ। ਅਰਵਿੰਦ ਕੇਜਰੀਵਾਲ ਤੇ ਮਨੀਸ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ’ਚ ਪ੍ਰਾਰਥਨਾ ਤੇ ਹਵਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ। ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਜਾਣਾ ਸੀ, ਜੋ ਹੁਣ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਦੀ ਕੱਲ੍ਹ (16 ਫਰਵਰੀ) ਮੋਗਾ ’ਚ ਵੀ ਇੱਕ ਰੈਲੀ ਹੈ। ਪਰ ਖਰਾਬ ਸਿਹਤ ਕਾਰਨ ਉੱਥੇ ਪਹੁੰਚਣਾ ਮੁਸ਼ਕਲ ਲੱਗ ਰਿਹਾ ਹੈ। Bhagwant Mann Health