ਜੱਸੀ ਜਸਰਾਜ ਦੇ ਬਿਆਨ ਤੇ ਭੜਕੇ ਭਗਵੰਤ ਮਾਨ

Bhagwant Mann, Jassi Jasraj, Statement

ਸੰਗਰੂਰ : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸੰਗਰੂਰ ਤੋਂ ਉਮੀਦਵਾਰ ਜੱਸੀ ਜਸਰਾਜ ਵੱਲੋਂ ਕੀਤੇ ਗਏ ਸ਼ਬਦੀ ਹਮਲੇ ਦਾ ਭਗਵੰਤ ਮਾਨ ਨੇ ਤਿੱਖਾ ਜਵਾਬ ਦਿੱਤਾ ਹੈ। ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜੱਸੀ ਜਸਰਾਜ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। ਮਾਨ ਨੇ ਕਿਹਾ ਕਿ ਸੰਗਰੂਰ ਤੋਂ ਉਹ ਨਹੀਂ ਸਗੋਂ ਲੋਕ ਚੋਣਾਂ ਲੜ ਰਹੇ ਹਨ। ਉਨ੍ਹਾਂ ਨਾ ਤਾਂ ਕਦੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਅਤੇ ਨਾ ਹੀ ਕੋਈ ਗੁਨਾਹ ਕੀਤਾ ਹੈ ਜਿਸ ਲਈ ਉਹ ਮੁਆਫੀ ਮੰਗਣ। ਮੈਂ ਪਾਰਟੀ ਦਾ ਵਫਾਦਾਰ ਸਿਪਾਹੀ ਹਾਂ। ਮਾਨ ਨੇ ਕਿਹਾ ਕਿ ਉਨ੍ਹਾਂ ਲੰਘੀਆਂ ਚੋਣਾਂ ਦੌਰਾਨ ਸੂਬੇ ਭਰ ਵਿਚ 300 ਤੋਂ ਵੱਧ ਰੈਲੀਆਂ ਕੀਤੀਆਂ ਸਨ, ਦਿਨ ਰਾਤ ਆਪਣੀ ਪਾਰਟੀ ਲਈ ਕੰਮ ਕੀਤਾ ਸੀ। ਮਾਨ ਨੇ ਕਿਹਾ ਕਿ ਵਿਰੋਧੀਆਂ ਕੋਲ ਮੇਰੇ ਖਿਲਾਫ ਬੋਲਣ ਤੋਂ ਇਲਾਵਾ ਹੋਰ ਕੋਈ ਮੁੱਦਾ ਨਹੀਂ ਹੈ। ਜਾਣਕਾਰੀ ਹੈ ਕਿ ਐਤਵਾਰ ਨੂੰ ਜੱਸੀ ਜਸਰਾਜ ਨੇ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ 24 ਘੰਟਿਆਂ ਦਾ ਸਮਾਂ ਦਿੰਦੇ ਹਨ ਕਿ ਉਹ ਪੰਜਾਬ ਅਤੇ ਆਪਣੇ ਸਾਥੀਆਂ ਨਾਲ ਕੀਤੀ ਗੱਦਾਰੀ ਲਈ ਮੁਆਫੀ ਮੰਗਣ। ਜੱਸੀ ਨੇ ਕਿਹਾ ਕਿ ਜੇਕਰ ਉਹ ਗਲਤੀਆਂ ਦੀ ਖਿਮਾ ਮੰਗਦੇ ਹਨ ਤਾਂ ਉਹ ਖੁਦ ਭਗਵੰਤ ਮਾਨ ਨੂੰ ਸੰਗਰੂਰ ‘ਚ ਜਿਤਾਉਣ ਲਈ ਤਿਆਰ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।