ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ /ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਪੰਜਾਬ ਆਉਣ ਦਾ ਸੱਦਾ ਦਿੱਤਾ। ਮਾਨ ਦੀ ਰਾਸ਼ਟਰਪਤੀ ਨਾਲ ਇਹ ਪਲੇਠੀ ਮਿਲਣੀ ਹੈ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਣਯੋਗ ਰਾਸ਼ਟਰਪਤੀ ਨੂੰ ਬਤੌਰ ਮੁੱਖ ਮੰਤਰੀ ਅੱਜ ਉਹ ਪਹਿਲੀ ਵਾਰ ਮਿਲੇ ਹਨ ।

ਆਪਣੀ ਇਸ ਮਿਲਣੀ ਦੌਰਾਨ ਉਹਨਾਂ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਨੂੰ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਇੱਕ ਸੰਘਰਸ਼ ਵਾਲੇ ਜੀਵਨ ਵਿੱਚੋਂ ਨਿੱਕਲ ਕੇ ਆਏ ਹਨ। ਉਹਨਾਂ ਰਾਸ਼ਟਰਪਤੀ ਨੂੰ ਪੰਜਾਬ ਦੇ ਰਵਾਇਤੀ ਆਹਾਰ ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਬਾਰੇ ਵੀ ਦੱਸਿਆ । ਉਹਨਾਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਪੰਜਾਬ ਆਉਣ ਤੇ ਪੰਜਾਬ ਦੇ ਸੱਭਿਆਚਾਰ ਤੋਂ ਜਾਂਣੂ ਕਰਵਾਇਆ ਜਾਵੇਗਾ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ