ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੀ ਕੀਤੀ ਜਾਵੇਗੀ ਵੰਡ
(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੀ ਵੰਡ ਲਈ ਮਾਨਸਾ ਪੁੱਜ ਗੁਏ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਮਾਨ ਦਾ ਇਹ ਪਹਿਲਾ ਜਨਤਕ ਸਮਾਗਮ ਹੈ। ਵੇਰਵਿਆਂ ਮੁਤਾਬਿਕ ਮੁੱਖ ਮੰਤਰੀ ਵੱਲੋਂ ਅੱਜ ਸੰਕੇਤਕ ਤੌਰ ਤੇ 13 ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਮੁਆਵਜ਼ੇ ਦੀ ਇਸ ਵੰਡ ਵਿੱਚ ਹਾਲੇ ਤੱਕ ਮਜ਼ਦੂਰਾਂ ਲਈ ਕੋਈ ਨੀਤੀ ਨਹੀਂ ਬਣ ਸਕੀ। ਉਂਝ ਸਰਕਾਰ ਨੇ ਕਿਹਾ ਹੈ ਕਿ ਮੁਆਵਜ਼ੇ ਦਾ 10 ਫੀਸਦੀ ਹਿੱਸਾ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ। ਕਈ ਜ਼ਿਲ੍ਹਿਆਂ ਵਿਚ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਪਰ ਹਾਲੇ ਤੱਕ ਕਿਸੇ ਵੀ ਮਜਦੂਰ ਨੂੰ ਮੁਆਵਜ਼ਾ ਨਹੀਂ ਮਿਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ