ਭਗਵੰਤ ਮਾਨ ਨੇ ਟਵੀਟ ਕਰਕੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ 

ਗੁਜਰਾਤ ‘ਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ ਮੁੱਖ ਮੰਤਰੀ ਮਾਨ

32 ਸਾਲ ਦੀ ਹੋਈ ਡਾਕਟਰ ਗੁਰਪ੍ਰੀਤ ਕੌਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਅੱਜ ਜਨਮ ਦਿਨ ਹੈ। ਉਹ 32 ਸਾਲਾਂ ਦੇ ਹੇ ਗਏ ਹਨ। ਵਿਆਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਪ੍ਰਚਾਰ ਲਈ ਗੁਜਰਾਤ ਵਿੱਚ ਰੁਝੇ ਹੋਏ ਹਨ। ਉਨ੍ਹਾਂ ਨੇ ਟਵੀਟ ਕਰਕੇ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਟਵੀਟ ਕਰਕੇ ਡਾਕਟਰ ਗੁਰਪ੍ਰੀਤ ਕੌਰ ਲਈ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਡਾ. ਗੁਰਪ੍ਰੀਤ ਕੌਰ ਨਾਲ ਆਪਣੀ ਤਸਵੀਰ ਪੋਸਟ ਕੀਤੀ ਹੈ ਅਤੇ ਨਾਲ ਹੀ ਲਿਖਿਆ ਹੈ-ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ